25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮਿਡ ਡੇ ਮੀਲ ਵਰਕਰਾਂ ਵਲੋਂ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 13-02-2026
ਫਗਵਾੜਾ, 12 ਫਰਵਰੀ (ਹਰਜੋਤ ਸਿੰਘ ਚਾਨਾ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਇਕੱਠ ਕਰਕੇ ਟਾਊਨ ਹਾਲ ਫਗਵਾੜਾ ਤੋਂ ਕਚਹਿਰੀ ਚੌਂਕ ਤੱਕ ਮਾਰਚ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਉਪਰੰਤ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ | ਇਸ ਮੌਕੇ ਬੋਲਦਿਆਂ ਯੂਨੀਅਨ ਆਗੂਆਂ ਰਾਜਵਿੰਦਰ ਕੌਰ, ਅਨੀਤਾ ਦੇਵੀ, ਰਾਜ ਕੌਰ, ਮੋਹਨਜੀਤ ਕੌਰ, ਬਲਵਿੰਦਰ ਕੌਰ ਆਦਿ ਨੇ ਕਿਹਾ ਕਿ ਅੱਜ ਅਸੀਂ ਕੇਂਦਰੀ ਟਰੇਡ ਯੂਨੀਅਨ ਦੇ ਹੜਤਾਲ ਦੇ ਸੱਦੇ ਤੇ ਆਪਣਾ ਕੰਮ ਠੱਪ ਕਰਕੇ ਸੜਕਾਂ 'ਤੇ ਆਏ ਹਾਂ | ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਬਹੁਤ ਨਿਗੂਣਾ ਭੱਤਾ ਦੇ ਕੇ ਸਾਡੇ ਨਾਲ ਖਿਲਵਾੜ ਕਰ ਰਹੀ ਹੈ | ਕੇਂਦਰ ਤੇ ਸੂਬਾ ਸਰਕਾਰ ਦੋਵੇਂ ਹੀ ਮਿਡ ਡੇ ਮੀਲ ਵਰਕਰਾਂ ਦਾ ਨਿੱਤ ਦਿਨ ਸ਼ੋਸ਼ਣ ਕਰ ਰਹੀਆਂ ਹਨ ਤੇ ਅੱਜ ਕੱਲ੍ਹ ਦੇ ਮਹਿੰਗਾਈ ਦੇ ਦੌਰ 'ਚ ਕੇਵਲ 3000 ਰੁਪਏ ਭੱਤਾ ਦੇ ਕੇ ਉਸ ਨੂੰ ਮਾਣ ਭੱਤੇ ਦਾ ਨਾਮ ਦਿੱਤਾ ਜਾਂਦਾ ਹੈ ਜੋ ਕਿ ਕੋਝਾ ਮਜ਼ਾਕ ਹੀ ਹੈ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਘੱਟੋ ਘੱਟ ਉਜ਼ਰਤਾਂ ਅਨੁਸਾਰ ਉਨ੍ਹਾਂ ਦੀ ਤਨਖ਼ਾਹ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਸਿਹਤ ਬੀਮਾ ਤੇ ਜੀਵਨ ਬੀਮਾ ਮੁਫ਼ਤ ਕੀਤਾ ਜਾਵੇ, ਪੜ੍ਹੀਆਂ ਲਿਖੀਆਂ ਵਰਕਰਾਂ ਨੂੰ ਤਰੱਕੀ ਦੇ ਕੇ ਦਰਜਾ ਚਾਰ ਕਰਮਚਾਰੀ ਬਣਾਇਆ ਜਾਵੇ ਤੇ ਹੋਰ ਚਿਰ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਡੀ.ਐਮ.ਐਫ. ਆਗੂ ਗੁਰਮੁਖ ਲੋਕਪ੍ਰੇਮੀ, ਡੀ.ਟੀ.ਐਫ. ਆਗੂ ਮਲਕੀਤ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਮਿਡ ਡੇ ਮੀਲ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਕਿਸਾਨ, ਮੁਲਾਜ਼ਮ ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ ਅਗਲੀ ਖ਼ਬਰ ਸਰਕਾਰੀ ਸਿੱਖਿਆ 'ਚ ਸੁਧਾਰ ਲਈ ਵੱਡੇ ਉਪਰਾਲੇ ਕਰਨ ਦੀ ਲੋੜ- ਮਾਸਟਰ ਰਾਜਪਾਲ ਨਾਹਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।