25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਕਿਸਾਨ, ਮੁਲਾਜ਼ਮ ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ

ਅਜੀਤ ਡੈਸਕ 13-02-2026

ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)- ਕੇਂਦਰੀ ਟਰੇਡ ਯੂਨੀਅਨਾਂ ਤੇ ਐਸ.ਕੇ.ਐਮ. ਵਲੋਂ ਦਿੱਤੇ ਗਏ ਹੜਤਾਲ ਦੇ ਸੱਦੇ 'ਤੇ ਅੱਜ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ, ਪੈਨਸ਼ਨਰਜ਼ ਐਸੋਸੀਏਸ਼ਨਾਂ, ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ, ਅਧਿਆਪਕ ਜਥੇਬੰਦੀਆਂ, ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਹਾਰਟੀਕਲਚਰ ਐਸੋਸੀਏਸ਼ਨ, ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ, ਆਸ਼ਾ ਵਰਕਰ, ਮਿਡ-ਡੇ-ਮੀਲ ਵਰਕਰ ਯੂਨੀਅਨ, ਆਂਗਣਵਾੜੀ ਵਰਕਰ ਯੂਨੀਅਨ ਆਦਿ ਨੇ ਸਥਾਨਕ ਮਾਲ ਰੋਡ 'ਤੇ 12 ਵਜੇ ਤੋਂ ਲੈ ਕੇ 3 ਵਜੇ ਤੱਕ ਧਰਨਾ ਦਿੱਤਾ | ਰੋਹ 'ਚ ਆਏ ਧਰਨਾਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨਾਕਾਰੀ ਮੰਗ ਕਰ ਰਹੇ ਸਨ ਕਿ 29 ਕਿਰਤ ਕਾਨੂੰਨਾਂ ਨੂੰ ਰੱਦ ਕਰ ਕੇ ਬਣਾਏ ਗਏ 4 ਲੇਬਰ ਕੋਡ ਰੱਦ ਕੀਤੇ ਜਾਣ, ਕੰਮ ਦੇ 12 ਘੰਟੇ ਦੀ ਬਜਾਏ 8 ਘੰਟੇ ਲਈ ਡਿਊਟੀ ਬਹਾਲ ਕੀਤੀ ਜਾਵੇ, ਘੱਟੋਂ ਘੱਟ ਉਜਰਤ 26 ਹਜ਼ਾਰ ਰੁਪਏ ਮਹੀਨਾ ਦਿੱਤੀ ਜਾਵੇ, ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮੁਕਤ ਵਪਾਰ ਸਮਝੌਤੇ ਵਿਚ ਖੇਤੀ ਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਪਬਲਿਕ ਸੈਕਟਰ ਦੇ ਅਦਾਰਿਆਂ ਦਾ ਨਿੱਜੀਕਰਨ ਤੇ ਨਿਗਮੀਕਰਨ ਬੰਦ ਕੀਤਾ ਜਾਵੇ, ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ | ਧਰਨੇ ਨੂੰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਮੁਹੰਮਦ ਯੂਨਿਸ ਅੰਸਾਰੀ ਤੇ ਸ਼ਵਿੰਦਰ ਸਿੰਘ ਬੁਟਾਰੀ, ਜੇਲ੍ਹ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ਼ਸ਼ੀਪਾਲ ਗਿੱਲ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨ੍ਹੇਮੱਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਸੇਖੋਂ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਬਲਦੇਵ ਸਿੰਘ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਗੁਰਭੇਜ ਸਿੰਘ, ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਸੂਬਾਈ ਪ੍ਰਧਾਨ ਮਮਤਾ ਸੈਦਪੁਰ, ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਸਤਵੰਤ ਕੌਰ ਨਡਾਲਾ, ਆਸ਼ਾ ਵਰਕਰ ਯੂਨੀਅਨ ਦੀ ਆਗੂ ਹਰਵਿੰਦਰ ਕੌਰ, ਪੰਜਾਬ ਹਾਰਟੀਕਲਚਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਸਰਾ, ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਪ੍ਰਧਾਨ ਜਗਤਾਰ ਸਿੰਘ, ਕੰਸਟਰੱਕਸ਼ਨ ਵਰਕਰਜ਼ ਯੂਨੀਅਨ ਏਟਕ ਦੇ ਆਗੂ ਜਸਵਿੰਦਰ ਸਿੰਘ, ਸੰਜੇ ਕੁਮਾਰ ਤੇ ਅਨੁਜ ਕੁਮਾਰ, ਡੀ.ਟੀ.ਐਫ. ਦੇ ਜ਼ਿਲ੍ਹਾ ਜਨਰਲ ਸਕੱਤਰ ਤਜਿੰਦਰ ਸਿੰਘ ਅਲੌਦੀਪੁਰ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਕਾਮਰੇਡ ਹਰਬੰਸ ਸਿੰਘ ਮੱਟੂ, ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਟਿੱਬਾ ਤੇ ਜਨਰਲ ਸਕੱਤਰ ਤਰਲੋਕ ਸਿੰਘ ਭਬਿਆਣਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਦੇ ਪ੍ਰਧਾਨ ਧਰਮਿੰਦਰ ਸਿੰਘ, ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਠੱਟਾ, ਲਾਲ ਝੰਡਾ ਚੌਂਕੀਦਾਰ ਯੂਨੀਅਨ ਦੇ ਸਕੱਤਰ ਮਹਿੰਦਰ ਸਿੰਘ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਬੁਲਾਰਿਆਂ ਨੇ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਨੂੰ ਪੁਲਿਸ ਵਲੋਂ ਘਰ 'ਚ ਨਜ਼ਰਬੰਦ ਕਰਨ ਦਾ ਸਖ਼ਤ ਨੋਟਿਸ ਲਿਆ ਤੇ ਮੰਗ ਕੀਤੀ ਕਿ ਉਨ੍ਹਾਂ ਦੀ ਨਜ਼ਰਬੰਦੀ ਤੁਰੰਤ ਖ਼ਤਮ ਕੀਤੀ ਜਾਵੇ | ਧਰਨੇ ਵਿਚ ਉੱਘੇ ਲੇਖਕ ਤੇ ਕਿਸਾਨ ਆਗੂ ਚੰਨ ਮੋਮੀ, ਕਿਸਾਨ ਆਗੂ ਕਾਮਰੇਡ ਚਰਨ ਸਿੰਘ ਹੈਬਤਪੁਰ, ਗੁਰਦੇਵ ਸਿੰਘ ਡਵੀਜ਼ਨ ਪ੍ਰਧਾਨ, ਗੁਲਜ਼ਾਰ ਸਿੰਘ ਸਰਕਲ ਸਕੱਤਰ, ਮਨਜਿੰਦਰ ਸਿੰਘ ਕਮਲ, ਅਮਰਜੀਤ ਸਿੰਘ ਢੱਪਈ, ਸਰਵਣ ਸਿੰਘ ਲੇਖੀ, ਅਮਰਜੀਤ ਸਿੰਘ ਸੰਤਪੁਰਾ, ਕੁਲਵਿੰਦਰ ਸਿੰਘ ਭੰਡਾਲ, ਸੁਖਦੇਵ ਸਿੰਘ, ਮਹਿੰਦਰ ਸਿੰਘ, ਡਾ. ਹਰਜਿੰਦਰ ਸਿੰਘ, ਹਰਜੀਤ ਸਿੰਘ ਰਜ਼ਾਪੁਰ, ਹਰਬੰਸ ਲਾਲ ਖੰਨਾ, ਜਥੇ. ਪਲਵਿੰਦਰ ਸਿੰਘ ਕਾਲਾ ਸੰਘਿਆਂ, ਅਜੀਤ ਸਿੰਘ ਔਜਲਾ, ਸੁੱਚਾ ਸਿੰਘ ਮਿਰਜ਼ਾਪੁਰ, ਨਿਰਵੈਰ ਸਿੰਘ ਠੱਟਾ, ਹਰਬੰਸ ਸਿੰਘ, ਸੁਖਵਿੰਦਰ ਸਿੰਘ ਚੱਕ ਕੋਟਲਾ, ਗੁਰਦੇਵ ਸਿੰਘ ਲਵਲੀ, ਹਰਭਜਨ ਸਿੰਘ ਮਨਸੂਰਵਾਲ, ਬਿੰਦੂ ਸੁੰਨੜਵਾਲ, ਸੁਰਜੀਤ ਸਿੰਘ ਨੱਥੂ ਚਾਹਲ, ਗੁਰਨਾਮ ਸਿੰਘ ਸੈਦੋਵਾਲ, ਅਮਰੀਕ ਸਿੰਘ ਸੈਦੋਵਾਲ, ਨੰਬਰਦਾਰ ਰੇਸ਼ਮ ਸਿੰਘ, ਸੁਖਦੇਵ ਸਿੰਘ ਅਮਰ ਕੋਟ, ਬਲਦੇਵ ਸਿੰਘ ਬਿਧੀਪੁਰ, ਪਰਮਿੰਦਰ ਸਿੰਘ ਟਿੱਬਾ, ਸ਼ੀਤਲ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਬਲਬੀਰ ਸਿੰਘ ਫਜ਼ਲਾਬਾਦ, ਤੇਜਵਿੰਦਰ ਸਿੰਘ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ | ਇਸੇ ਦੌਰਾਨ ਹੀ ਬਾਬਾ ਉਂਕਾਰ ਸਿੰਘ ਫ਼ੌਜੀ ਢੱਪਈ ਵਾਲਿਆਂ ਨੇ ਚਾਹ-ਮਠਿਆਈ ਤੇ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਧਰਨਾਕਾਰੀਆਂ ਨੂੰ ਲੰਗਰ ਛਕਾਉਣ ਦੀ ਸੇਵਾ ਨਿਭਾਈ |
ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਰੋਸ ਵਿਖਾਵਾ
ਕਪੂਰਥਲਾ, (ਅਮਰਜੀਤ ਕੋਮਲ)- ਕੇਂਦਰੀ ਟਰੇਡ ਯੂਨੀਅਨਾਂ ਵਲੋਂ ਕੀਤੀ ਗਈ ਦੇਸ਼ ਵਿਆਪੀ ਹੜਤਾਲ ਦੇ ਸੱਦੇ ਦੇ ਸਮਰਥਨ ਵਿਚ ਅੱਜ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਆਰ.ਸੀ.ਐਫ. ਦੇ ਵਰਕਸ਼ਾਪ ਦੇ ਗੇਟ ਮੂਹਰੇ ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਚ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਵਿਰੁੱਧ ਰੋਸ ਵਿਖਾਵਾ ਕੀਤਾ | ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਕਾਮਰੇਡ ਅਮਰੀਕ ਸਿੰਘ ਨੇ ਕਿਹਾ ਕਿ ਦੇਸ਼ ਦੇ ਰੇਲਵੇ ਕਰਮਚਾਰੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਸਰਕਾਰ 4 ਲੇਬਰ ਕੋਡਾਂ ਰਾਹੀਂ ਦਹਾਕਿਆਂ ਦੇ ਸੰਘਰਸ਼ ਤੋਂ ਬਾਅਦ ਪ੍ਰਾਪਤ ਕੀਤੇ ਕਿਰਤ ਦੇ ਅਧਿਕਾਰਾਂ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਤੋਂ ਬਾਅਦ ਹੁਣ ਯੂਨੀਫਾਈਡ ਪੈਨਸ਼ਨ ਸਕੀਮ (ਯੂ.ਪੀ.ਐਸ.) ਦੀ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਪੇਸ਼ਕਸ਼ ਕੀਤੀ ਜਾ ਰਹੀ ਹੈ ਪਰ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਪਿਛਲੇ ਸਮੇਂ ਤੋਂ ਨਿਰੰਤਰ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ 8ਵਾਂ ਤਨਖ਼ਾਹ ਕਮਿਸ਼ਨ ਤੁਰੰਤ ਗਠਿਤ ਕੀਤਾ ਜਾਵੇ | ਰੋਸ ਵਿਖਾਵੇ ਤੋਂ ਬਾਅਦ ਯੂਨੀਅਨ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਆਰ.ਸੀ.ਐਫ. ਤੇ ਜਨਰਲ ਮੈਨੇਜਰ ਨੂੰ ਮੰਗ ਪੱਤਰ ਦਿੱਤਾ ਗਿਆ | ਰੋਸ ਵਿਖਾਵੇ ਵਿਚ ਯੂਨੀਅਨ ਦੇ ਸੰਗਠਨ ਸਕੱਤਰ ਭਰਤ ਰਾਜ, ਆਈ.ਆਰ.ਟੀ.ਐਸ.ਏ. ਦੇ ਪ੍ਰਧਾਨ ਇੰਜ. ਦਰਸ਼ਨ ਲਾਲ, ਓ.ਬੀ.ਸੀ. ਐਸੋਸੀਏਸ਼ਨ ਦੇ ਪ੍ਰਧਾਨ ਅਰਵਿੰਦ ਪ੍ਰਸ਼ਾਦ, ਐਸ.ਸੀ. ਤੇ ਐਸ.ਟੀ. ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਸੋਹਣ ਬੈਠਾ, ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਸੰਯੁਕਤ ਸਕੱਤਰ ਜਸਪਾਲ ਸਿੰਘ ਸੇਖੋਂ, ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਬਾਜਵਾ, ਕੈਸ਼ੀਅਰ ਹਰਵਿੰਦਰਪਾਲ, ਬਚਿੱਤਰ ਸਿੰਘ, ਤਰਲੋਚਨ ਸਿੰਘ, ਅਰਵਿੰਦ ਕੁਮਾਰ ਸ਼ਾਹ, ਬਲਦੇਵ ਰਾਜ, ਜਗਦੀਪ ਸਿੰਘ, ਅਵਤਾਰ ਸਿੰਘ, ਹਰਪ੍ਰੀਤ, ਅਸ਼ਵਨੀ, ਅਨਿਲ, ਅਵਤਾਰ ਸਿੰਘ ਗਿੱਲ, ਬਲਜਿੰਦਰਪਾਲ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਰਣਵੀਰ ਸਿੰਘ, ਮੇਘਨਾਥ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਰਜਿੰਦਰ, ਵਰਿੰਦਰ, ਮੱਖਣ, ਹਰੀ ਓਮ, ਮਨੂੰ, ਕੁੰਦਨ, ਪ੍ਰਸ਼ਾਂਤ ਤੋਂ ਇਲਾਵਾ ਇੰਜੀਨੀਅਰ ਐਸੋਸੀਏਸ਼ਨ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕੇਂਦਰੀ ਟਰੇਡ ਆਰ.ਸੀ.ਐਫ. ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਭਿਸ਼ੇਕ ਸਿੰਘ ਤੇ ਜਨਰਲ ਸਕੱਤਰ ਰਾਮ ਰਤਨ ਸਿੰਘ ਦੀ ਅਗਵਾਈ ਵਿਚ ਯੂਨੀਅਨ ਨਾਲ ਸਬੰਧਿਤ ਮੁਲਾਜ਼ਮਾਂ ਨੇ ਅੱਜ ਆਰ.ਸੀ.ਐਫ. ਦੀ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਕੀਤਾ | ਰੋਹ ਵਿਚ ਆਏ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਮੁਲਾਜ਼ਮ ਆਗੂ ਰਾਮ ਰਤਨ ਸਿੰਘ, ਅਭਿਸ਼ੇਕ ਸਿੰਘ, ਰਣਜੀਤ ਸਿੰਘ, ਪ੍ਰੀਤਮ ਸਿੰਘ, ਅਮਰੀਕ ਸਿੰਘ, ਗੁਰਜੀਤ ਸਿੰਘ, ਹਰਵਿੰਦਰ ਸਿੰਘ ਪੈਂਟਾ, ਨੀਤਿਨ ਪ੍ਰਮਾਰ, ਗਣੇਸ਼, ਸਾਗਰ, ਹਰਪ੍ਰੀਤ ਸਿੰਘ, ਰਜਿੰਦਰ ਮੀਨਾ, ਮੁਰਾਰੀ ਲਾਲ ਮੀਨਾ ਆਦਿ ਆਗੂ ਹਾਜ਼ਰ ਸਨ |
ਪਾਵਰਕਾਮ ਦਫ਼ਤਰ ਵਿਖੇ ਮੁਲਾਜ਼ਮਾਂ ਵਲੋਂ ਇੱਕ ਦਿਨਾਂ ਹੜਤਾਲ
ਭੁਲੱਥ, (ਮਨਜੀਤ ਸਿੰਘ ਰਤਨ)- ਕੇਂਦਰੀ ਟਰੇਡ ਯੂਨੀਅਨਾਂ, ਫੈਡਰੇਸ਼ਨਾਂ ਤੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟਰਿਕਸਿਟੀ ਇੰਪਲਾਈਜ਼ ਐਂਡ ਇੰਜੀਨੀਅਰ ਦੇ ਸੱਦੇ 'ਤੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨੇ ਸਾਂਝੇ ਫ਼ੈਸਲੇ 'ਤੇ ਅਮਲ ਕਰਦਿਆਂ ਪਾਵਰਕਾਮ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਲਾਜ਼ਮਾਂ ਨੇ ਦੱਸਿਆ ਕਿ ਇਹ ਹੜਤਾਲ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਤੇ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤੀ ਗਈ | ਇਹ ਹੜਤਾਲ ਕੇਂਦਰ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਨੂੰ ਮੋੜਨ ਦੇ ਹੱਕ ਵਿਚ ਹੈ | ਇਹ ਹੜਤਾਲ ਕੇਂਦਰ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਨੂੰ ਮੋੜਨ ਦੇ ਹੱਕ ਵਿਚ ਕੀਤੀ ਗਈ ਜੋ ਕੇਂਦਰ ਤੇ ਰਾਜਾਂ ਦੀ ਜਨਤਾ ਦੇ ਵਿਰੁੱਧ ਹਨ | ਬਿਜਲੀ ਮੁਲਾਜ਼ਮਾਂ ਵੱਲੋਂ ਬਿਜਲੀ ਬਿੱਲ 2025 ਰੱਦ ਕਰ, ਖਾਲੀ ਅਸਾਮੀਆਂ ਭਰਨ ਲਈ ਭਰਤੀ ਕਰ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ, ਬਿਜਲੀ ਬੋਰਡ ਦੀ ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਤੋਂ ਰੋਕਣ, ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਤਾਜ਼ਾ ਘਟੀਆ ਸੰਧੀ ਰੱਦ ਕਰਨ ਲਈ ਕੀਤੀ ਜਾ ਰਹੀ ਹੈ | ਇਸ ਹੜਤਾਲ ਕਾਰਨ ਪਾਵਰਕਾਮ ਦਫ਼ਤਰ ਭੁਲੱਥ ਵਿਖੇ ਸੁਨਸਾਨ ਸੰਨਾਟਾ ਛਾਇਆ ਰਿਹਾ | ਦੱਸਣ ਯੋਗ ਹੈ ਕਿ 66 ਕੇ.ਵੀ. ਸਬ ਸਟੇਸ਼ਨ ਭੁਲੱਥ ਅਤੇ 66 ਕੇ.ਵੀ. ਸਬ ਸਟੇਸ਼ਨ ਚੌਂਕ ਬਜਾਜ ਦਾ ਸਮੁੱਚਾ ਹਮਲਾ ਹੜਤਾਲ ਤੇ ਹੋਣ ਕਾਰਨ ਉੱਚ ਅਧਿਕਾਰੀਆਂ ਨੂੰ ਬਿਜਲੀ ਘਰ ਚਲਾਉਣ ਲਈ ਬਦਲਵੇਂ ਪ੍ਰਬੰਧ ਕਰਨੇ ਪਏ | ਇਸ ਮੀਟਿੰਗ ਵਿਚ ਉਪ ਮੰਡਲ ਅਫ਼ਸਰ ਭੁਲੱਥ ਇੰਜੀਨੀਅਰ ਕੁਲਤਾਰ ਸਿੰਘ, ਉਪ ਮੰਡਲ ਭੁਲੱਥ ਅਧੀਨ ਕੰਮ ਕਰਦੇ ਇੰਜੀਨੀਅਰ ਸਾਹਿਲ ਸੈਣੀ ਜੇ.ਈ., ਟੀ.ਐਸ.ਯੂ. ਕਰਤਾਰਪੁਰ ਮੰਡਲ ਦੇ ਪ੍ਰਧਾਨ ਇੰਜੀਨੀਅਰ ਕਰਮਜੀਤ ਸਿੰਘ ਮੋਖਾ ਜੇ.ਈ., ਟੀ.ਐਸ.ਯੂ. ਭੁਲੱਥ ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਸੈਕਟਰੀ ਜਸਵੰਤ ਸਿੰਘ, ਸਹਾਇਕ ਸਕੱਤਰ ਬਲਦੇਵ ਸਿੰਘ ਲਾਈਨਮੈਨ, ਸਮੁੱਚੇ ਸੀ ਐਚ ਬੀ ਕਾਮੇ ਇਹਨਾਂ ਵਿਚ ਜਗਦੀਪ ਸਿੰਘ ਹੁੰਦਲ, ਤਰਨਜੀਤ ਸਿੰਘ, ਹਰਵਿੰਦਰ ਸਿੰਘ, ਗੁਰਨਾਮ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਸਾਥੀ ਨਰੇਸ਼ ਕੁਮਾਰ ਲਾਈਨਮੈਨ, ਗੁਰਜੀਤ ਸਿੰਘ ਲਾਈਨ ਮੈਨ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨ ਵਿਰੋਧੀ : ਸੁਖਪਾਲ ਸਿੰਘ ਖਹਿਰਾ <br/> ਅਗਲੀ ਖ਼ਬਰ ਮਿਡ ਡੇ ਮੀਲ ਵਰਕਰਾਂ ਵਲੋਂ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।