ਭੁਲੱਥ 12 ਫਰਵਰੀ (ਮੇਹਰ ਚੰਦ ਸਿੱਧੂ)- ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨ ਵਿਰੋਧੀ ਤੇ ਸੂਬਾ ਪੰਜਾਬ ਤੇ ਦੇਸ਼ ਦੀ ਖੇਤੀਬਾੜੀ ਅਰਥ ਵਿਵਸਥਾ ਲਈ ਗੰਭੀਰ ਖ਼ਤਰਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਮਰੀਕਾ ਤੋਂ ਸਬਸਿਡੀ ਪ੍ਰਾਪਤ ਖੇਤੀ ਉਤਪਾਦਾਂ ਦੀ ਵਧੀ ਹੋਈ ਆਯਾਤ ਦੀ ਇਹ ਇਜਾਜ਼ਤ ਦੇਣ ਵਾਲਾ ਕੋਈ ਵੀ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ | ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਪਹਿਲਾਂ ਹੀ ਵੱਧ ਰਹੀਆਂ ਲਾਗਤਾਂ ਐਮ.ਐਸ.ਪੀ. ਦੀ ਸੀਮਤ ਵਿਸਥਾਰ ਤੇ ਵੱਧ ਰਹੇ ਕਰਜ਼ੇ ਦੀ ਬੋਝ ਹੇਠ ਹਨ ਤੇ ਉਹ ਅਮਰੀਕਾ ਦੀ ਵੱਧ ਰਹੀ ਭਾਰ ਵਾਲੀ ਸਬਸਿਡੀ ਵਾਲੀ ਖੇਤੀ ਦਾ ਮੁਕਾਬਲਾ ਨਹੀਂ ਕਰ ਸਕਦੇ | ਕਿਸਾਨਾਂ ਨੂੰ ਹੋਰ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਇਸ ਪ੍ਰਸਤਾਵਿਤ ਸਮਝੌਤੇ ਦੇ ਸਾਰੇ ਵੇਰਵੇ ਜਨਤਕ ਕਰੇ | ਹਲਕਾ ਵਿਧਾਇਕ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿਚ ਕਿਉਂ ਚੁੱਪੀ ਧਾਰੀ ਬੈਠੇ ਹਨ, ਉਨ੍ਹਾਂ ਅਕਾਲੀ ਲੀਡਰਸ਼ਿਪ ਨੂੰ ਮੂਕ ਦਰਸ਼ਕ ਬਣੇ ਰਹਿਣ ਦੀ ਬਜਾਏ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ |