ਢਿਲਵਾਂ, 12 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਟਰੇਡ ਯੂਨੀਅਨਾਂ ਅਤੇ ਵੱਖ-ਵੱਖ ਹੋਰਨਾਂ ਜਥੇਬੰਦੀਆਂ ਵਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਜੁਆਇੰਟ ਫ਼ੋਰਮ ਦੇ ਨਿਰਦੇਸ਼ਾਂ ਅਨੁਸਾਰ ਸਮਰਥਨ ਕਰਦਿਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਦੇ ਸਕੱਤਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਗੇਟ ਦੇ ਬਾਹਰ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ, ਚਾਰ ਨਵੇਂ ਬਣਾਏ ਲੇਬਰ ਕੋਡ ਰੱਦ ਕਰਵਾਉਣ, ਬਿਜਲੀ ਬਿੱਲ 2025 ਨੂੰ ਰੱਦ ਕਰਵਾਉਣ, ਬਿਜਲੀ ਨਿਗਮ ਦੀਆਂ ਕੀਮਤੀ ਜਾਇਦਾਦਾਂ ਵੇਚਣ ਤੇ ਹੋਰ ਵੱਖ-ਵੱਖ ਮਸਲਿਆਂ ਨੂੰ ਹੱਲ ਕਰਵਾਉਣ ਲਈ ਅੱਜ ਦੀ ਇਹ ਇੱਕ ਰੋਜ਼ਾ ਦੇਸ਼ ਵਿਆਪੀ ਹੜਤਾਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਪਹਿਲਾਂ ਵੀ ਬਿਜਲੀ ਮੁਲਾਜ਼ਮਾਂ ਦੀ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ | ਇਸ ਮੌਕੇ ਹਰਜਿੰਦਰ ਪ੍ਰਤਾਪ ਸਿੰਘ, ਲਖਬੀਰ ਸਿੰਘ, ਇੰਦਰਜੀਤ ਸਿੰਘ ਆਦਿ ਸਾਥੀ ਮੌਜੂਦ ਸਨ |