25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਐੱਸ.ਪੀ. ਨੇ ਫਗਵਾੜਾ ਦੇ ਤਹਿਸੀਲ ਕੰਪਲੈਕਸ ਬਾਹਰ ਖੜ੍ਹੇ ਵਾਹਨ ਹਟਵਾਏ

ਅਜੀਤ ਡੈਸਕ 13-02-2026

ਫਗਵਾੜਾ, 12 ਫਰਵਰੀ (ਹਰਜੋਤ ਸਿੰਘ ਚਾਨਾ)- ਸ਼ਹਿਰ ਦੀ ਵਿਗੜੀ ਹੋਈ ਟ੍ਰੈਫਿਕ ਨੂੰ ਸੁਧਾਰਨ ਲਈ ਐਸ.ਪੀ. ਮਾਧਵੀ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਐਸ.ਪੀ. ਵਲੋਂ ਤਹਿਸੀਲ ਕੰਪਲੈਕਸ ਬਾਹਰ ਖੜ੍ਹੇ ਵਾਹਨਾਂ ਨੂੰ ਹਟਵਾਇਆ ਗਿਆ | ਇਸੇ ਦੌਰਾਨ ਐਸ.ਪੀ. ਵਲੋਂ ਪੁਲਿਸ ਪਾਰਟੀ ਸਮੇਤ ਇੰਡਸਟਰੀਅਲ ਏਰੀਆ ਤੇ ਛੱਜ ਕਾਲੋਨੀ ਦਾ ਵੀ ਦੌਰਾ ਕੀਤਾ ਉੱਥੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਰਾਊਾਡਅੱਪ ਕੀਤਾ ਗਿਆ | ਜਾਣਕਾਰੀ ਦਿੰਦਿਆਂ ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਵਿਚ ਲੁੱਟ ਤੇ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ | ਇਸ ਮੌਕੇ ਐਸ.ਪੀ. ਨੇ ਉੱਥੇ ਲੱਗੀਆਂ ਰੇਹੜੀਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਤੇ ਇਨ੍ਹਾਂ ਨੂੰ ਹਟਵਾਉਣ ਦੀ ਹਦਾਇਤ ਕੀਤੀ |
ਚਰਸ ਸਮੇਤ ਇਕ ਕਾਬੂ
ਕਪੂਰਥਲਾ, 12 ਫਰਵਰੀ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਗਸ਼ਤ ਦੌਰਾਨ ਕੁਸ਼ਟ ਆਸ਼ਰਮ ਨੇੜੇ ਕਥਿਤ ਦੋਸ਼ੀ ਦਰਸ਼ਨ ਸਿੰਘ ਉਰਫ਼ ਸੋਨੂੰ ਵਾਸੀ ਮੁਹੱਲਾ ਮਹਿਤਾਬਗੜ੍ਹ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 220 ਗ੍ਰਾਮ ਚਰਸ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਸ਼ਿਵ ਕਥਾ ਸਮਾਗਮ ਸੰਬੰਧੀ ਕੱਢੀ ਸੰਧਿਆ ਫੇਰੀ <br/> ਅਗਲੀ ਖ਼ਬਰ ਦੇਸ਼ ਵਿਆਪੀ ਹੜਤਾਲ ਦੌਰਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।