25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਹੜ੍ਹ ਪੀੜਤ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਐੱਸ. ਡੀ. ਐਮ. ਦਫ਼ਤਰ ਦਾ ਘਿਰਾਓ

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਵਿਚ ਅੱਜ ਹੜ੍ਹ ਪੀੜਤ ਕਿਸਾਨਾਂ ਦਾ ਗੁੱਸਾ ਫੁੱਟ ਪਿਆ ਤੇ ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਐਸ.ਡੀ.ਐਮ. ਦਫ਼ਤਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਦਫ਼ਤਰ ਦਾ ਪੂਰਾ ਘਿਰਾਓ ਕਰ ਕੀਤਾ | ਧਰਨੇ ਦੌਰਾਨ ਮੰਗ ਪੱਤਰ ਲੈਣ ਪੁੱਜੇ ਨਾਇਬ ਤਹਿਸੀਲਦਾਰ ਸੌਰਵ ਬਾਂਸਲ ਨੂੰ ਕਿਸਾਨ ਆਗੂਆਂ ਨੇ ਹੜ੍ਹ ਪੀੜਤ ਕਿਸਾਨਾਂ ਦੀ ਲਿਸਟ ਸੌਂਪੀ ਜਿਸ 'ਤੇ ਸੌਰਵ ਬਾਂਸਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲਦ ਉਨ੍ਹਾਂ ਦਾ ਬਣਦਾ ਮੁਆਵਜ਼ਾ ਉਨ੍ਹਾਂ ਦੇ ਖਾਤੇ 'ਚ ਪਾ ਦਿੱਤਾ ਜਾਵੇਗਾ | ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ 2023 ਅਤੇ 2025 ਵਿਚ ਆਈ ਭਿਆਨਕ ਹੜ੍ਹਾਂ ਕਾਰਨ 150 ਤੋਂ ਵੱਧ ਪਿੰਡਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ ਪਰ ਸਰਕਾਰ ਵੱਲੋਂ ਅਜੇ ਤੱਕ ਇਕ ਰੁਪਏ ਦਾ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਹਨ ਜਿਨ੍ਹਾਂ ਦਾ ਜ਼ਮੀਨੀ ਹਕੀਕਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ | ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਪੂਰਾ ਮੁਆਵਜ਼ਾ ਜਾਰੀ ਕੀਤਾ ਜਾਵੇ ਤੇ ਪ੍ਰਭਾਵਿਤ ਪਿੰਡਾਂ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਛੇਤੀ ਹੀ ਕਿਸਾਨਾਂ ਨੂੰ ਉਨ੍ਹਾਂ ਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਵੱਡਾ ਐਕਸ਼ਨ ਉਲੀਕਿਆ ਜਾਵੇਗਾ ਜਿਸਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ | ਮੌਕੇ 'ਤੇ ਬੀਬੀ ਬੀਰ ਕੌਰ ਮਹੀਵਾਲ, ਚਰਨਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਲਖਵਿੰਦਰ ਕੌਰ, ਜਸਵੀਰ ਕੌਰ, ਸ਼ਿੰਦਰ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਪ੍ਰੀਤਮ ਕੌਰ, ਰਾਜਵੀਰ ਕੌਰ, ਪ੍ਰੀਤਮ ਕੌਰ, ਸਰਬਜੀਤ ਕੌਰ ਆਦਿ ਮਹਿਲਾ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜ਼ੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ, ਬਲਦੇਵ ਸਿੰਘ ਕੰਬੋਜ, ਗੱਗੀ ਹਮੀਰਾ, ਮੇਜਰ ਸਿੰਘ, ਤਰਸੇਮ ਸਿੰਘ ਤਲਵੰਡੀ, ਹਰਦੀਪ ਸਿੰਘ, ਅਮਰੀਕ ਸਿੰਘ ਬਾਊਪੁਰ, ਪਰਗਟ ਸਿੰਘ ਸੰਧੂ, ਗੁਰਸੇਵਕ ਸਿੰਘ ਸ਼ਿਵਦਿਆਲ ਵਾਲਾ, ਹਰਜਿੰਦਰ ਸਿੰਘ ਮਹੀਵਾਲ, ਦਿਲਬਾਗ ਸਿੰਘ, ਪ੍ਰਧਾਨ ਜੋਗਾ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਮੋਮੀ, ਬਲਜਿੰਦਰ ਸਿੰਘ, ਹਰਜੀਤ ਸਿੰਘ ਸ਼ੇਰਪੁਰ ਸੱਧਾ, ਸੁਖਵਿੰਦਰ ਸਿੰਘ ਸੋਨੀ, ਸੂਬਾ ਸਿੰਘ, ਜਗਤਾਰ ਸਿੰਘ ਸਰੂਪਵਾਲ, ਪ੍ਰਧਾਨ ਪਿਆਰਾ ਸਿੰਘ, ਮੁਖ਼ਤਿਆਰ ਸਿੰਘ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਵਿੰਦਰ ਸਿੰਘ ਬਾਠ ਦਾ ਅੰਤਿਮ ਸੰਸਕਾਰ ਕੱਲ੍ਹ ਅਗਲੀ ਖ਼ਬਰ ਕਾਲਾ ਸੰਘਿਆਂ ਦੇ ਦੋ ਦਿਨਾਂ ਛਿੰਝ ਮੇਲੇ ਦੀ ਧੂਮਧਾਮ ਨਾਲ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।