25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮਿਡ-ਡੇ-ਮੀਲ ਵਰਕਰਾਂ ਵਲੋਂ ਤਨਖ਼ਾਹ ਵਾਧੇ ਦੀ ਮੰਗ <br/>

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਅੱਜ ਮਿਡ ਡੇ ਮੀਲ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਕੀਤਾ ਗਿਆ | ਧਰਨੇ ਦੌਰਾਨ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ 3000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲਦੀ ਹੈ, ਜਿਸ ਨਾਲ ਘਰੇਲੂ ਖ਼ਰਚ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ | ਮਿਡ ਡੇ ਮੀਲ ਵਰਕਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖ਼ਾਹ ਵਿਚ ਤੁਰੰਤ ਵਾਧਾ ਕੀਤਾ ਜਾਵੇ ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ | ਵਰਕਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਫ਼ੈਸਲਾ ਨਾ ਕੀਤਾ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਜਾਣਗੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਹੜਤਾਲ ਨੂੰ ਭੁੱਖ ਹੜਤਾਲ ਦਾ ਰੂਪ ਦਿੱਤਾ ਜਾਵੇਗਾ, ਜਿਸ ਦੌਰਾਨ ਨਾ ਉਹ ਖ਼ੁਦ ਭੋਜਨ ਗ੍ਰਹਿਣ ਕਰਨਗੇ ਤੇ ਨਾ ਹੀ ਸਕੂਲਾਂ ਵਿਚ ਬੱਚਿਆਂ ਲਈ ਮਿਡ ਡੇ ਮੀਲ ਤਿਆਰ ਕੀਤਾ ਜਾਵੇਗਾ | ਇਸ ਮੌਕੇ ਰਾਜਵੰਤ ਕੌਰ, ਲਖਵੀਰ ਕੌਰ, ਜਗੀਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਸੋਨੂੰ ਤੇ ਮਨਜੀਤ ਕੌਰ ਸਮੇਤ ਹੋਰ ਵਰਕਰ ਹਾਜ਼ਰ ਸਨ | ਮਿਡ ਡੇ ਮੀਲ ਵਰਕਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦੀ ਹੱਲ ਕੱਢਿਆ ਜਾਵੇ |

ਪਿਛਲੀ ਖ਼ਬਰ ਸਰਪੰਚ ਗੁਰਬਚਨ ਸਿੰਘ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਬਲਵਿੰਦਰ ਸਿੰਘ ਬਾਠ ਦਾ ਅੰਤਿਮ ਸੰਸਕਾਰ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।