25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਕਰਵਾਇਆ ਵਿਦਾਇਗੀ ਸਮਾਗਮ <br/>

ਅਜੀਤ ਡੈਸਕ 13-02-2026
ਕਪੂਰਥਲਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਸਬੰਧੀ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਵਿਦਿਆਰਥੀਆਂ ਨੇ ਗਰੁੱਪ ਡਾਂਸ ਪੇਸ਼ ਕੀਤਾ ਤੇ ਬਾਅਦ ਵਿਚ ਬੱਚਿਆਂ ਦੇ ਮਨੋਰੰਜਨ ਲਈ ਬੈਲੂਨ ਗੇਮਜ਼ ਤੇ ਪ੍ਰਸ਼ਨੋਤਰੀ ਰਾਉਂਡ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਸਕੂਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ | ਵਿਦਿਆਰਥੀਆਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਤੇ ਅਧਿਆਪਕਾਂ ਵਲੋਂ ਉਨ੍ਹਾਂ ਨੂੰ ਸਮੇਂ ਸਮੇਂ ਯੋਗ ਅਗਵਾਈ ਦੇਣ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸਕੂਲ ਦੀਆਂ ਬਹੁਤ ਨਿੱਘੀਆਂ ਤੇ ਮਿੱਠੀਆਂ ਯਾਦਾਂ ਲੈ ਕੇ ਜਾ ਰਹੇ ਹਨ | ਇਸੇ ਦੌਰਾਨ ਹੀ ਵਿਦਿਆਰਥੀਆਂ ਦਾ ਮਿਸ ਫੇਅਰਵੈੱਲ ਤੇ ਮਿਸਟਰ ਫੇਅਰਵੈੱਲ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 12ਵੀਂ ਜਮਾਤ ਦੇ ਵਿਦਿਆਰਥੀ ਅੰਮਿ੍ਤ ਨੂੰ ਮਿਸਟਰ ਫੇਅਰਵੈੱਲ ਤੇ ਸੁਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ | 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਤੋਹਫ਼ੇ ਦਿੱਤੇ ਤੇ ਯਾਦਗਾਰੀ ਤਸਵੀਰਾਂ ਕਰਵਾਈਆਂ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਹੀਨਾ ਕੁਮਾਰ ਨੇ ਵਿਦਿਆਰਥੀਆਂ ਵਲੋਂ ਸਮਾਗਮ ਵਿਚ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਉਨ੍ਹਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਪੰਚ ਗੁਰਬਚਨ ਸਿੰਘ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।