25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਕਵਿਤਾ ਵਾਚਨ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 13-02-2026
ਫਗਵਾੜਾ, 12 ਫ਼ਰਵਰੀ (ਹਰਜੋਤ ਸਿੰਘ ਚਾਨਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ 'ਚ ਦਿਆਲਤਾ ਵਿਸ਼ੇ 'ਤੇ ਪਹਿਲੀ ਤੇ ਦੂਜੀ ਦੇ ਵਿਦਿਆਰਥੀਆਂ ਲਈ ਕਵਿਤਾ ਵਾਚਨ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ 'ਚ ਚੰਗੇ ਸੰਸਕਾਰ, ਸਹਾਨੁਭੂਤੀ, ਪਿਆਰ ਤੇ ਸਹਿਯੋਗ ਦੀ ਭਾਵਨਾ ਦਾ ਵਿਕਾਸ ਕਰਨਾ ਸੀ | ਕਲਾਸ ਦੂਜੀ 'ਚ ਅਨਾਇਆ ਕਾਲਰਾ, ਆਰਾਧਿਆ, ਕਿਆਨਾ ਮਿੱਤਲ, ਖਵਾਹਿਸ਼ ਤੇ ਮਹਿਰਵੀਰ ਨੇ ਪਹਿਲਾ ਸਥਾਨ ਹਾਸਲ ਕੀਤਾ | ਆਰਜ਼ੋਈ ਖਰਬੰਦਾ ਨੇ ਦੂਜਾ ਸਥਾਨ ਤੇ ਓਨਿਕ ਖੰਡੋਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਲਾਸ ਪਹਿਲੀ 'ਚ ਵੇਦਿਕਾ ਸ਼ਰਮਾ, ਬਵਲੀਨ ਕੌਰ ਤੇ ਸਿਆ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ | ਅਨਾਇਆ ਚੱਢਾ, ਰਾਧਿਆ ਕੱਕੜ ਤੇ ਵੀਰ ਨੇ ਦੂਜਾ ਸਥਾਨ ਜਿੱਤਿਆ ਜਦਕਿ ਆਫਰੀਨ ਨਾਜ ਤੇ ਏਕਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਕੂਲ ਪਿ੍ੰ. ਜ਼ੋਰਾਵਰ ਸਿੰਘ ਨੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।