25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਬਲਾਕ ਸੁਲਤਾਨਪੁਰ ਲੋਧੀ ਦੇ ਸਕੂਲ ਇੰਚਾਰਜਾਂ ਦੀ ਇੱਕ ਰੋਜ਼ਾ ਟਰੇਨਿੰਗ ਕਰਵਾਈ

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫ਼ਰਵਰੀ (ਥਿੰਦ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਹੇਠ ਚਲਾਏ ਜਾ ਰਹੇ 'ਮਿਸ਼ਨ ਸਮਰੱਥ 4.0' ਤਹਿਤ ਬਲਾਕ ਪੱਧਰ 'ਤੇ ਸਰਕਾਰੀ ਸਕੂਲਾਂ ਦੇ ਇੰਚਾਰਜਾਂ ਲਈ ਇੱਕ ਰੋਜ਼ਾ ਟਰੇਨਿੰਗ ਵਰਕਸ਼ਾਪ ਲਾਈ ਗਈ | ਸੈਮੀਨਾਰ ਦੀ ਪ੍ਰਧਾਨਗੀ ਕਰਦੇ ਹੋਏ ਨੋਡਲ ਅਫ਼ਸਰ ਪਿ੍ੰਸੀਪਲ ਮੈਡਮ ਆਸ਼ਾ ਰਾਣੀ ਨੇ ਕਿਹਾ ਕਿ ਇਸ ਟਰੇਨਿੰਗ ਦਾ ਉਦੇਸ਼ ਸਕੂਲਾਂ ਵਿਚ ਵਿਦਿਆਰਥੀਆਂ ਦੀ ਪੜ੍ਹਨ-ਲਿਖਣ ਤੇ ਗਿਣਤੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨਾ ਤੇ ਨਵੇਂ ਸਿੱਖਿਆ ਮਾਪਦੰਡਾਂ ਅਨੁਸਾਰ ਅਧਿਆਪਨ ਤਰੀਕਿਆਂ ਨੂੰ ਅਪਣਾਉਣਾ ਹੈ | ਉਨ੍ਹਾਂ ਨੇ ਕਿਹਾ ਕਿ ਮਿਸ਼ਨ ਸਮਰੱਥ 4.0 ਦਾ ਮੁੱਖ ਮੰਤਵ ਹਰ ਵਿਦਿਆਰਥੀ ਨੂੰ ਬੁਨਿਆਦੀ ਸਿੱਖਿਆ ਵਿਚ ਨਿਪੁੰਨ ਬਣਾਉਣਾ ਹੈ | ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਨੂੰ ਗੰਭੀਰਤਾ ਨਾਲ ਲਾਗੂ ਕਰਕੇ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਉਣ | ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਹਰਜਿੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਕੁਮਾਰ ਭੱਲਾ ਦੀ ਨਿਗਰਾਨੀ ਹੇਠ ਸਫਲਤਾ ਪੂਰਵਕ ਸੰਪਨ ਹੋਈ ਟਰੇਨਿੰਗ ਦੌਰਾਨ ਟ੍ਰੇਨਰਾਂ ਵਲੋਂ ਮਿਸ਼ਨ ਸਮਰੱਥ 4.0 ਦੇ ਉਦੇਸ਼, ਲਕਸ਼ ਤੇ ਕਾਰਜ-ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮਾਸਟਰ ਨਰੇਸ਼ ਕੌਹਲੀ, ਦੀਦਾਰ ਸਿੰਘ, ਹਰੀਸ਼ ਕੁਮਾਰ, ਪਰਵਿੰਦਰ ਸਿੰਘ ਸੋਢੀ ਆਦਿ ਟਰੇਨਿੰਗ ਦੌਰਾਨ ਭਾਗ ਲੈਣ ਵਾਲੇ ਸਕੂਲ ਇੰਚਾਰਜਾਂ ਨੇ ਵਿਸ਼ਵਾਸ ਜਤਾਇਆ ਕਿ ਇਸ ਪ੍ਰਕਾਰ ਦੀਆਂ ਵਰਕਸ਼ਾਪਾਂ ਨਾਲ ਸਕੂਲਾਂ ਵਿਚ ਸਿੱਖਣ ਦੀ ਗੁਣਵੱਤਾ ਵਿਚ ਨਿਸ਼ਚਿਤ ਤੌਰ 'ਤੇ ਸੁਧਾਰ ਆਵੇਗਾ | ਮੌਕੇ 'ਤੇ ਗੁਰਦੇਵ ਸਿੰਘ, ਮੇਜਰ ਸਿੰਘ, ਦੀਪਕ ਚਾਵਲਾ, ਮੰਗਤ ਸਿੰਘ, ਸੁਰਿੰਦਰ ਸਿੰਘ, ਵਿਜੇ ਕੁਮਾਰ, ਮਹਿੰਦਰਪਾਲ ਸਿੰਘ, ਸੁਖਦੇਵ ਸਿੰਘ, ਪਰਵਿੰਦਰ ਕੌਰ, ਹਿਤੇਸ਼ ਸ਼ਰਮਾ, ਨਿਰਮਲ ਸਿੰਘ, ਸੂਰਤ ਸਿੰਘ, ਬਲਜੀਤ ਕੌਰ, ਅਨੀਤਾ ਰਾਣੀ ਆਦਿ ਵੱਡੀ ਗਿਣਤੀ ਵਿਚ ਸਕੂਲ ਅਧਿਆਪਕਾਂ ਅਤੇ ਮੁਖੀਆਂ ਨੇ ਮਿਸ਼ਨ ਸਮਰੱਥ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਹੋਈ <br/> ਅਗਲੀ ਖ਼ਬਰ ਰੋਟਰੀ ਕਲੱਬ ਇਲੀਟ ਨੇ ਭੰਡਾਲ ਦੋਨਾ ਸਕੂਲ ਨੂੰ ਹੈਾਡਵਾਸ਼ ਸਟੇਸ਼ਨ ਕੀਤਾ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।