25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਹੋਈ <br/>

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਈ | ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ 16 ਪ੍ਰਤੀਸ਼ਤ ਡੀ ਏ ਦੀ ਕਿਸ਼ਤ ਜਲਦ ਜਾਰੀ ਕੀਤੀ ਜਾਵੇ, 2.59 ਦੇ ਫਾਰਮੂਲੇ ਨਾਲ ਪੈਨਸ਼ਨ ਸੋਧ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, 66 ਮਹੀਨੇ ਦਾ ਬਕਾਇਆ ਇਕੱਠਾ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ | ਇਸ ਮੌਕੇ ਪੁਲਿਸ ਮੁਲਾਜ਼ਮਾਂ ਵੱਲੋਂ ਮੁਲਾਜ਼ਮਾਂ ਤੇ ਕੀਤੀ ਗਈ ਲਾਠੀਚਾਰਜ ਦੀ ਨਿੰਦਾ ਕੀਤੀ ਗਈ | ਮੀਟਿੰਗ ਦੌਰਾਨ ਲੈਕਚਰਾਰ ਅਮਰਜੀਤ ਸਿੰਘ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸੁੱਚਾ ਸਿੰਘ, ਲਖਬੀਰ ਸਿੰਘ, ਚਰਨ ਸਿੰਘ ਹੈਬਤ ਪੁਰ, ਗੁਰਚਰਨ ਦਾਸ, ਸੁਖਜੀਤ ਸਿੰਘ, ਪਿਆਰਾ ਸਿੰਘ, ਸਾਧੂ ਸਿੰਘ, ਫੰੁਮਣ ਸਿੰਘ, ਬਲਵਿੰਦਰ ਸਿੰਘ, ਹਜ਼ੂਰੀ ਲਾਲ ਕੋਹਲੀ, ਗੁਰਬਚਨ ਸਿੰਘ, ਸਰੂਪ ਸਿੰਘ, ਰਣਜੀਤ ਸਿੰਘ ਸੈਦਪੁਰ, ਗੁਰਚਮਨ ਲਾਲ, ਮੁਨਸ਼ਾ ਸਿੰਘ, ਜਗਤਾਰ ਸਿੰਘ, ਹਰਦੀਪ ਸਿੰਘ, ਗਿਆਨ ਸਿੰਘ, ਰਕੇਸ਼ ਕੁਮਾਰ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਅਮਰੀਕਾ ਸਰਕਾਰ ਨਾਲ ਕੀਤਾ ਸਮਝੌਤਾ ਕਿਸਾਨਾਂ ਲਈ ਮਾਰੂ ਸਾਬਤ ਹੋਵੇਗਾ-ਕਿਸਾਨ ਆਗੂ <br/> ਅਗਲੀ ਖ਼ਬਰ ਬਲਾਕ ਸੁਲਤਾਨਪੁਰ ਲੋਧੀ ਦੇ ਸਕੂਲ ਇੰਚਾਰਜਾਂ ਦੀ ਇੱਕ ਰੋਜ਼ਾ ਟਰੇਨਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।