25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਲੋਹੀਆਂ ਰੋਡ 'ਤੇ ਮੋਟਰਸਾਈਕਲ ਸਵਾਰ ਲੁਟੇਰੇ ਨੇ ਔਰਤ ਦੀ ਵਾਲੀ ਖੋਹੀ

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ)- ਸੁਲਤਾਨਪੁਰ ਲੋਧੀ-ਲੋਹੀਆਂ ਸੜਕ 'ਤੇ ਨੇੜੇ ਪਿੰਡ ਦੀਪੇਵਾਲ ਵਿਖੇ ਇੱਕ ਮੋਟਰਸਾਈਕਲ ਸਵਾਰ ਲੁਟੇਰੇ ਨੇ ਇੱਕ ਔਰਤ ਨੂੰ ਨਿਸ਼ਾਨਾ ਬਣਾਇਆ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਰੂਪ ਰਾਣੀ (57) ਨੇ ਦੱਸਿਆ ਕਿ ਉਹ ਅਤੇ ਉਸਦਾ ਪਤੀ ਰਾਮ ਪ੍ਰਕਾਸ਼ ਵਾਸੀ ਲੋਹੀਆਂ ਖਾਸ ਤੋਂ ਦਵਾਈ ਖ਼ਰੀਦ ਕੇ ਮੋਟਰਸਾਈਕਲ 'ਤੇ ਸੁਲਤਾਨਪੁਰ ਲੋਧੀ ਘਰ ਵਾਪਸ ਆ ਰਹੇ ਸਨ | ਮੋਟਰਸਾਈਕਲ 'ਤੇ ਸਵਾਰ ਇੱਕ ਲੁਟੇਰੇ ਨੇ ਪਿੱਛੇ ਤੋਂ ਉਨ੍ਹਾਂ ਕੋਲ ਆ ਕੇ ਮੋਟਰਸਾਈਕਲ ਚਲਾਉਂਦੇ ਸਮੇਂ ਉਸਦੇ ਕੰਨ ਵਿਚੋਂ ਸੋਨੇ ਦੀ ਵਾਲੀ ਖਿੱਚ ਕੇ ਲਾਹ ਲਈ | ਘਟਨਾ ਦੌਰਾਨ ਔਰਤ ਸੜਕ 'ਤੇ ਡਿੱਗ ਪਈ ਤੇ ਦੋਸ਼ੀ ਮੌਕੇ ਤੋਂ ਭੱਜ ਗਿਆ | ਇਸ ਘਟਨਾ ਵਿਚ ਔਰਤ ਗੰਭੀਰ ਜ਼ਖਮੀ ਹੋ ਗਈ | ਉਸਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਦਾਖਲ ਕਰਵਾਇਆ ਗਿਆ | ਡਾਕਟਰਾਂ ਅਨੁਸਾਰ ਉਸਨੂੰ ਕਾਫ਼ੀ ਸੱਟਾਂ ਲੱਗੀਆਂ ਹਨ ਤੇ ਮੋਢਾ ਟੁੱਟ ਗਿਆ ਹੈ | ਜ਼ਖਮੀ ਔਰਤ ਤੇ ਉਸਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦਿਨ ਬ ਦਿਨ ਵਧ ਰਹੀਆਂ ਹਨ ਪਰ ਪੁਲਿਸ ਲੋੜੀਂਦੀ ਸੁਰੱਖਿਆ ਪ੍ਰਦਾਨ ਨਹੀਂ ਕਰ ਰਹੀ ਹੈ | ਡਿਊਟੀ ਡਾਕਟਰ ਮਨਦੀਪ ਕੌਰ ਨੇ ਦੱਸਿਆ ਕਿ ਮਰੀਜ਼ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ | ਸੁਲਤਾਨਪੁਰ ਲੋਧੀ ਥਾਣੇ ਦੇ ਮੁਖੀ ਇੰਸ: ਹਰਿੰਦਰ ਸਿੰਘ ਨੇ ਕਿਹਾ ਕਿ ਉਹ ਜ਼ਖਮੀ ਔਰਤ ਦੇ ਬਿਆਨ ਦਰਜ ਕਰਨ ਲਈ ਆਪਣੀ ਟੀਮ ਸਿਵਲ ਹਸਪਤਾਲ ਭੇਜਣਗੇ | ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਲੁਟੇਰੇ ਜਲਦੀ ਹੀ ਸਲਾਖ਼ਾਂ ਪਿੱਛੇ ਹੋਣਗੇ |
ਪਿਛਲੀ ਖ਼ਬਰ ਗੌਰਮਿੰਟ ਟੀਚਰ ਯੂਨੀਅਨ ਅਧਿਆਪਕਾਂ 'ਤੇ ਲਗਾਈ ਜਾ ਰਹੀ ਟੈੱਟ ਦੀ ਸ਼ਰਤ ਦਾ ਡਟ ਕੇ ਵਿਰੋਧ ਕਰੇਗੀ-ਆਗੂ <br/> ਅਗਲੀ ਖ਼ਬਰ ਮੋਦੀ ਸਰਕਾਰ ਵਲੋਂ ਅਮਰੀਕਾ ਸਰਕਾਰ ਨਾਲ ਕੀਤਾ ਸਮਝੌਤਾ ਕਿਸਾਨਾਂ ਲਈ ਮਾਰੂ ਸਾਬਤ ਹੋਵੇਗਾ-ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।