25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਗੌਰਮਿੰਟ ਟੀਚਰ ਯੂਨੀਅਨ ਅਧਿਆਪਕਾਂ 'ਤੇ ਲਗਾਈ ਜਾ ਰਹੀ ਟੈੱਟ ਦੀ ਸ਼ਰਤ ਦਾ ਡਟ ਕੇ ਵਿਰੋਧ ਕਰੇਗੀ-ਆਗੂ <br/>

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫ਼ਰਵਰੀ (ਪ.ਪ. ਰਾਹੀਂ)-ਗੌਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਸੁਖਚੈਨ ਸਿੰਘ ਬੱਧਨ ਜ਼ਿਲ੍ਹਾ ਪ੍ਰਧਾਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਸੁਖਦੇਵ ਸਿੰਘ ਬੂਲਪੁਰ, ਜਗਜੀਤ ਸਿੰਘ ਬੂਲਪੁਰ, ਕੰਵਰਦੀਪ ਸਿੰਘ, ਅਵਤਾਰ ਸਿੰਘ, ਯਾਦਵਿੰਦਰ ਸਿੰਘ, ਪਰਮਿੰਦਰ ਸਿੰਘ ਸੈਦਪੁਰ, ਬਲਜੀਤ ਸਿੰਘ ਟਿੱਬਾ ਨੇ ਕਿਹਾ ਕਿ 2011 ਤੋਂ ਪਹਿਲਾਂ ਸਕੂਲਾਂ 'ਚ ਨਿਯੁਕਤ ਅਧਿਆਪਕਾਂ ਉੱਪਰ ਟੈੱਟ ਪਾਸ ਕਰਨ ਦੀ ਸ਼ਰਤ ਗੈਰ-ਸੰਵਿਧਾਨਿਕ ਹੈ | ਗੌਰਮਿੰਟ ਟੀਚਰ ਯੂਨੀਅਨ ਇਸ ਦਾ ਡੱਟ ਕੇ ਵਿਰੋਧ ਕਰੇਗੀ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਫ਼ੈਸਲੇ ਵਿਰੁੱਧ ਰੀਵਿਊ ਪਟੀਸ਼ਨ ਦਾਇਰ ਕਰ ਕੇ ਅਧਿਆਪਕਾਂ ਦਾ ਸਹੀ ਪੱਖ ਰੱਖਣਾ ਚਾਹੀਦਾ ਹੈ | 2011 ਤੋਂ ਪਹਿਲਾਂ ਨਿਯੁਕਤ ਅਧਿਆਪਕ ਆਪਣੇ ਸਮੇਂ ਦੌਰਾਨ ਟੈੱਸਟ ਪਾਸ ਕਰਨ ਉਪਰੰਤ ਹੀ ਨਿਯੁਕਤ ਕੀਤੇ ਗਏ ਸਨ | ਅਧਿਆਪਕਾਂ 'ਚ ਪੰਜਾਬ ਸਰਕਾਰ ਵਿਰੁੱਧ ਹੋਰ ਵੀ ਰੋਸ ਉਸ ਸਮੇਂ ਫੈਲ ਗਿਆ, ਜਦੋਂ ਪੰਜਾਬ ਸਰਕਾਰ ਵਲੋਂ ਟੈੱਟ ਦੀ ਸ਼ਰਤ ਲਾਜ਼ਮੀ ਕਰਾਰ ਦੇ ਕੇ ਇਕ ਪੱਤਰ ਜਾਰੀ ਕਰ ਦਿੱਤਾ, ਜਿਸ ਕਾਰਨ ਅਧਿਆਪਕਾਂ ਦੀਆਂ ਤਰੱਕੀਆਂ ਰੋਕ ਲਈਆਂ ਗਈਆਂ ਹਨ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਟੈੱਟ ਦੀ ਸ਼ਰਤ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ ਕਰ ਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਜਾਵੇ | ਆਗੂਆਂ ਦੱਸਿਆ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਟੈੱਟ ਦੀ ਸ਼ਰਤ ਵਾਪਸ ਨਾ ਲਈ ਗਈ ਤਾਂ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਇਸ ਮੌਕੇ ਪੰਜਾਬ ਸਰਕਾਰ ਨੂੰ 16 ਫ਼ੀਸਦੀ ਡੀ. ਏ., ਪੁਰਾਣੀ ਪੈਨਸ਼ਨ ਬਹਾਲ ਕਰਨ, ਭੱਤੇ ਬਹਾਲ ਕਰਨ ਦੀ ਮੰਗ ਕੀਤੀ ਗਈ |

ਪਿਛਲੀ ਖ਼ਬਰ ਮੁਫ਼ਤ ਆਯੂਸ਼ ਮੈਡੀਕਲ ਕੈਂਪ 'ਚ 757 ਮਰੀਜ਼ਾਂ ਦਾ ਮੁਆਇਨਾ <br/> ਅਗਲੀ ਖ਼ਬਰ ਲੋਹੀਆਂ ਰੋਡ 'ਤੇ ਮੋਟਰਸਾਈਕਲ ਸਵਾਰ ਲੁਟੇਰੇ ਨੇ ਔਰਤ ਦੀ ਵਾਲੀ ਖੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।