25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫ਼ਰਵਰੀ (ਥਿੰਦ)- ਪ੍ਰਧਾਨ ਮੰਤਰੀ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਵਿਖੇ ਪ੍ਰੇਰਨਾ ਉਤਸਵ ਮਨਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਫਾਲਕਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਗੁਰਮਨਦੀਪ ਸਿੰਘ ਜਮਾਤ ਨੌਵੀਂ ਅਤੇ ਸੁਖਮਨਪ੍ਰੀਤ ਕੌਰ ਜਮਾਤ ਅੱਠਵੀਂ ਨੇ ਪ੍ਰਤੀਯੋਗਤਾ ਵਿਚ ਹਿੱਸਾ ਲੈਂਦਿਆਂ ਵਿਕਸਿਤ ਭਾਰਤ ਆਧਾਰਤ ਵਿਸ਼ੇ ਤੇ ਬਹੁਤ ਵਧੀਆ ਚਿੱਤਰਕਾਰੀ ਕੀਤੀ | ਉਨ੍ਹਾਂ ਨੇ ਆਪਣੇ ਚਿੱਤਰਕਾਰੀ ਰਾਹੀਂ ਦਰਸਾਇਆ ਕਿ ਸਾਡਾ ਭਾਰਤ ਦੇਸ਼ ਵੱਖ-ਵੱਖ ਖੇਤਰਾਂ ਵਿਚ ਜਿਵੇਂ ਸਿੱਖਿਆ, ਸਾਇੰਸ, ਤਕਨੀਕੀ ਤੇ ਖੇਡਾਂ ਵਿਚ ਤਰੱਕੀ ਕਰ ਰਿਹਾ ਹੈ | ਸਕੂਲ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਫਾਲਕਨ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਨੂੰ ਉੱਚ ਪੱਧਰੀ ਗੁਣਵੱਤਾ ਭਰਪੂਰ ਸਿੱਖਿਆ ਦਿੱਤੀ ਜਾ ਰਹੀ ਹੈ | ਸਕੂਲ ਦੇ ਵਿਦਿਆਰਥੀ ਹਰ ਸਾਲ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਰਵਿੰਦਰਜੀਤ ਕੌਰ, ਸਪੋਰਟਸ ਇੰਚਾਰਜ ਜਤਿੰਦਰ ਸਿੰਘ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨ ਵਿਰੋਧੀ- ਅਜੇ ਮੰਗੂਪੁਰ ਅਗਲੀ ਖ਼ਬਰ ਮੁਫ਼ਤ ਆਯੂਸ਼ ਮੈਡੀਕਲ ਕੈਂਪ 'ਚ 757 ਮਰੀਜ਼ਾਂ ਦਾ ਮੁਆਇਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।