14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ 'ਚ ਆਮ ਲੋਕਾਂ ਦੇ ਇਕੱਤਰ ਹੋਣ 'ਤੇ ਪਾਬੰਦੀ

ਅਜੀਤ ਡੈਸਕ 14-02-2026
ਕਪੂਰਥਲਾ, 13 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਫਰਵਰੀ/ਮਾਰਚ ਵਿਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਨੰੂ ਮੁੱਖ ਰੱਖਦਿਆਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਦੁਪਹਿਰ ਸਵਾ 2 ਵਜੇ ਤੱਕ ਬੋਰਡ ਵਲੋਂ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੁਆਲੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ 'ਤੇ ਆਮ ਲੋਕਾਂ ਦੇ ਇਕੱਤਰ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਪ੍ਰੀਖਿਆਰਥੀਆਂ ਤੇ ਪ੍ਰੀਖਿਆ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਬੋਰਡ ਵਲੋਂ ਪ੍ਰੀਖਿਆ ਲਈ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ 'ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਤੇ ਪ੍ਰੀਖਿਆ ਨੂੰ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਲੋਕਾਂ ਦੇ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਇਕੱਤਰ ਹੋਣ 'ਤੇ ਪਾਬੰਦੀ ਲਗਾਈ ਗਈ ਹੈ |

ਪਿਛਲੀ ਖ਼ਬਰ ਰਾਜਬੀਰ ਸਿੰਘ ਵਾਲੀਆ ਸ਼ਹਿਰੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸ਼ੋਭਾ ਯਾਤਰਾ ਦੇ ਰੂਟ 'ਤੇ ਮੀਟ, ਮੱਛੀ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।