14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਗਰੂਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਮੁਲਤਵੀ ਕਰਨ 'ਤੇ ਭਾਰੀ ਰੋਸ

ਅਜੀਤ ਡੈਸਕ 14-02-2026
ਸੁਲਤਾਨਪੁਰ ਲੋਧੀ, 13 ਫਰਵਰੀ (ਨਰੇਸ਼ ਹੈਪੀ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ 10 ਫਰਵਰੀ ਦੀ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਮੁਅੱਤਲ ਕਰਨ ਦਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਦੀ ਇਸ ਵਾਅਦਾ ਖ਼ਿਲਾਫ਼ੀ ਵਿਰੁੱਧ ਜਥੇਬੰਦੀ ਸਾਰੇ ਪੰਜਾਬ ਵਿਚ ਮਜ਼ਦੂਰਾਂ ਦੀ ਲਾਮਬੰਦੀ ਤੇਜ਼ ਕਰੇਗੀ ਤਾਂ ਕਿ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਘਰ ਦੇ ਘਿਰਾਓ ਨੂੰ ਸਫਲ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ 18 ਫਰਵਰੀ ਦੇ ਘਿਰਾਓ ਲਈ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਜ਼ਿੰਮੇਵਾਰ ਹੈ | ਪ੍ਰਸ਼ਾਸਨ 'ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਮੁਕੇਸ਼ ਮਲੌਦ ਦੀ ਰਿਹਾਈ ਤੇ ਜ਼ਮੀਨੀ ਮੁੱਦਿਆਂ ਦੇ ਮਾਮਲੇ 'ਚ ਜਥੇਬੰਦੀਆਂ ਨਾਲ ਕੀਤੇ ਗਏ ਵਾਅਦੇ ਤੋਂ ਪਿਛੇ ਹਟ ਰਹੇ ਹਨ | ਸੰਗਰੂਰ ਪ੍ਰਸ਼ਾਸਨ ਆਪਣੇ ਵਾਅਦੇ ਮੁਤਾਬਿਕ ਨਾ ਤਾਂ ਪੰਜਾਬ ਸਰਕਾਰ ਨਾਲ 10 ਫਰਵਰੀ ਦੀ ਮੀਟਿੰਗ ਦੀ ਮੁਅੱਤਲੀ ਤੋਂ ਬਾਅਦ ਅਗਲੀ ਮੀਟਿੰਗ ਲੈ ਕੇ ਦਿੱਤੀ ਤੇ ਨਾ ਹੀ ਸੰਗਰੂਰ ਪ੍ਰਸ਼ਾਸਨ ਵੱਲੋਂ ਮੁਕੇਸ਼ ਮਲੌਦ ਦੀ ਰਿਹਾਈ ਲਈ ਆਪਣੇ ਵਾਅਦੇ ਮੁਤਾਬਿਕ ਕੋਈ ਵੀ ਵਾਅਦਾ ਪੂਰਾ ਕੀਤਾ ਹੈ ਜਿਸ ਕਾਰਨ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕਰਨ ਲਈ ਸੰਘਰਸ਼ 'ਚ ਸ਼ਾਮਿਲ ਜਥੇਬੰਦੀਆਂ ਨੇ ਲਾਮਬੰਦੀ ਤੇਜ਼ ਕਰਨ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲ੍ਹਾ ਕਪੂਰਥਲਾ ਵਲੋਂ 18 ਫਰਵਰੀ ਨੂੰ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੂੰ ਮਿਲੇ <br/> ਅਗਲੀ ਖ਼ਬਰ ਰਾਜਬੀਰ ਸਿੰਘ ਵਾਲੀਆ ਸ਼ਹਿਰੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।