14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੁਖਪਾਲ ਸਿੰਘ ਖਹਿਰਾ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੂੰ ਮਿਲੇ <br/>

ਅਜੀਤ ਡੈਸਕ 14-02-2026
ਭੁਲੱਥ, 13 ਫਰਵਰੀ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਖ-ਵੱਖ ਕਿਸਾਨ ਆਗੂਆਂ ਸਮੇਤ ਪ੍ਰਸਤਾਵਿਤ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਮੁੱਦੇ 'ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮਿਲੇ | ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਹੁਲ ਗਾਂਧੀ ਨੂੰ ਦੇਸ਼ ਦੀ ਕਿਸਾਨੀ ਤੇ ਕਿਸਾਨ ਵਰਗ ਦੀਆਂ ਮੁਸ਼ਕਲਾਂ ਸੰਬੰਧੀ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨ ਵਿਰੋਧੀ ਤੇ ਸੂਬਾ ਪੰਜਾਬ ਤੇ ਦੇਸ਼ ਦੀ ਖੇਤੀਬਾੜੀ ਅਰਥ ਵਿਵਸਥਾ ਲਈ ਗੰਭੀਰ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਖੇਤੀ ਉਤਪਾਦਾਂ ਦੀ ਵਧੀ ਹੋਈ ਆਯਾਤ ਦੀ ਇਹ ਇਜਾਜ਼ਤ ਦੇਣ ਵਾਲਾ ਕੋਈ ਵੀ ਸਮਝੌਤਾ ਭਾਰਤੀ ਕਿਸਾਨੀ ਨੂੰ ਤਬਾਹੀ ਵੱਲ ਧਕੇਲ ਦੇਵੇਗਾ ਕਿਉਂਕਿ ਸਾਡੇ ਦੇਸ਼ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਚੱਲ ਰਿਹਾ ਹੈ ਜਿਸ ਕਰਕੇ ਇਸ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ ਨੂੰ ਹੋਰ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ | ਇਸ ਸੰਬੰਧੀ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਇੱਕ ਲਿਖਤੀ ਮੰਗ ਪੱਤਰ ਵੀ ਦਿੱਤਾ ਗਿਆ |

ਪਿਛਲੀ ਖ਼ਬਰ ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨਾ ਮੰਦਭਾਗਾ-ਸਿੱਖ ਆਗੂ <br/> ਅਗਲੀ ਖ਼ਬਰ ਸੰਗਰੂਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਮੁਲਤਵੀ ਕਰਨ 'ਤੇ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।