14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨਾ ਮੰਦਭਾਗਾ-ਸਿੱਖ ਆਗੂ <br/>

ਅਜੀਤ ਡੈਸਕ 14-02-2026
ਸੁਲਤਾਨਪੁਰ ਲੋਧੀ, 13 ਫਰਵਰੀ (ਥਿੰਦ)- ਦਿੱਲੀ ਸਰਕਾਰ ਵੱਲੋਂ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਦਾ ਨਿੰਦਾ ਕਰਦਿਆਂ ਉੱਘੇ ਸਿੱਖ ਆਗੂ ਜਥੇਦਾਰ ਸਵਰਨ ਸਿੰਘ ਖ਼ਾਲਸਾ, ਕਿਸਾਨ ਆਗੂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਗੁਰਦਿਆਲ ਸਿੰਘ ਪ੍ਰਧਾਨ ਨੇ ਕਿਹਾ ਕਿ ਇਹ ਸਿੱਖਾਂ ਨਾਲ਼ ਆਜ਼ਾਦ ਭਾਰਤ ਵਿਚ ਬਹੁਤ ਵੱਡੀ ਬੇਇਨਸਾਫ਼ੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਸਰਕਾਰਾਂ ਵੱਲੋਂ ਵੀ ਪ੍ਰੋ. ਦਵਿੰਦਰਪਾਲ ਸਿੰਘ ਦੀ ਰਿਹਾਈ ਦੀ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ 'ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫ਼ੈਸਲੇ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ | ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ ਜਿਸ ਨਾਲ ਸਿੱਖ ਜਗਤ ਅੰਦਰ ਵੱਡੀ ਨਿਰਾਸ਼ਾ ਪੈਦਾ ਹੋ ਰਹੀ ਹੈ | ਉਨ੍ਹਾਂ ਨੇ ਕਿਹਾ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਕੌਮ ਨੂੰ ਅੱਜ ਆਪਣੇ ਹੀ ਵਤਨ ਅੰਦਰ ਬੇਗਾਨਗੀ ਵਾਲਾ ਅਹਿਸਾਸ ਮਹਿਸੂਸ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਸਿਰਫ਼ ਵੋਟਾਂ ਦੀ ਰਾਜਨੀਤੀ ਖ਼ਾਤਰ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਨਹੀਂ ਕਰ ਰਹੀ | ਉਨ੍ਹਾਂ ਨੇ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵਧੇਰੇ ਸਮਾਂ ਜੇਲ੍ਹ ਬਿਤਾ ਚੁੱਕੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਤੇ ਦੂਜੇ ਬੰਦੀ ਸਿੱਖਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ |

ਪਿਛਲੀ ਖ਼ਬਰ ਸਿਧਵਾਂ ਦੋਨਾ ਨੇੜੇ ਸਕਾਰਪਿਓ ਸਵਾਰ ਚਾਰ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਵਿਅਕਤੀ ਨਾਲ ਕੀਤੀ ਲੁੱਟ 80 ਹਜ਼ਾਰ ਰੁਪਏ ਨਗ... ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੂੰ ਮਿਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।