14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਿਧਵਾਂ ਦੋਨਾ ਨੇੜੇ ਸਕਾਰਪਿਓ ਸਵਾਰ ਚਾਰ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਵਿਅਕਤੀ ਨਾਲ ਕੀਤੀ ਲੁੱਟ 80 ਹਜ਼ਾਰ ਰੁਪਏ ਨਗਦੀ ਤੇ ਮੋਬਾਈਲ ਫ਼ੋਨ ਖੋਹ ਕੇ ਹੋਏ ਫ਼ਰਾਰ

ਅਜੀਤ ਡੈਸਕ 14-02-2026
ਕਪੂਰਥਲਾ, 13 ਫਰਵਰੀ (ਸਡਾਨਾ)- ਸ਼ਹਿਰ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਲੁੱਟ ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਤੇ ਅੱਜ ਤਾਜ਼ਾ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਸਿਧਵਾਂ ਦੋਨਾ ਦਾ ਵਸਨੀਕ ਤੀਰਥ ਸਿੰਘ ਪਿੰਡ ਥਿੱਗਲੀ ਤੋਂ ਆਪਣੇ ਮੋਟਰਸਾਈਕਲ 'ਤੇ ਸਿਧਵਾਂ ਦੋਨਾ ਜਾ ਰਿਹਾ ਸੀ ਤਾਂ ਰਸਤੇ ਵਿਚ ਪਿੰਡ ਦੇ ਨੇੜੇ ਹੀ ਸਕਾਰਪਿਓ ਸਵਾਰ ਚਾਰ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੇ ਪੁੱਠੇ ਦਾਤਰ ਮਾਰਦੇ ਹੋਏ ਉਸ ਦੀ ਮਾਰਕੁੱਟ ਕੀਤੀ ਤੇ ਉਸ ਪਾਸੋਂ ਕਰੀਬ 80 ਹਜ਼ਾਰ ਰੁਪਏ ਦੀ ਨਗਦੀ ਤੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਨੇ ਦੱਸਿਆ ਕਿ ਪੀੜਤ ਤੀਰਥ ਸਿੰਘ ਨੇ ਆਪਣੇ ਨਾਲ ਵਾਪਰੀ ਘਟਨਾ ਦੀ ਜਾਣਕਾਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੂੰ ਦਿੱਤੀ ਜਿਨ੍ਹਾਂ ਵਲੋਂ ਕਰੀਬ 4-5 ਵਾਰ ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਭਜੋਤ ਕੌਰ ਨੂੰ ਘਟਨਾ ਸਬੰਧੀ ਜਾਣਕਾਰੀ ਦੇਣ ਲਈ ਫ਼ੋਨ ਕੀਤਾ ਗਿਆ ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ | ਐਚ.ਐਸ. ਵਾਲੀਆ ਨੇ ਦੱਸਿਆ ਕਿ ਇਸ ਉਪਰੰਤ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇਸ ਸਬੰਧੀ ਗੱਲ ਕੀਤੀ ਤੇ ਥਾਣਾ ਸਦਰ ਮੁਖੀ ਦੇ ਰਵੱਈਏ ਬਾਰੇ ਵੀ ਦੱਸਿਆ ਜਿਸ 'ਤੇ ਪੁਲਿਸ ਅਧਿਕਾਰੀਆਂ ਨੇ ਪੀੜਤ ਵਿਅਕਤੀ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕਹੀ ਤੇ ਪੁਲਿਸ ਟੀਮਾਂ ਨੂੰ ਜਾਂਚ ਦੇ ਆਦੇਸ਼ ਦਿੱਤੇ | ਐਚ.ਐਸ. ਵਾਲੀਆ ਨੇ ਦੱਸਿਆ ਕਿ ਉਹ ਪੀੜਤ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਪੁਲਿਸ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਠੋਸ ਕਦਮ ਚੁੱਕੇ ਤੇ ਢਿੱਲਾ ਰਵੱਈਆ ਰੱਖਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਦਲਿਆ ਜਾਵੇ |
ਪਿਛਲੀ ਖ਼ਬਰ ਸ਼ਗਨ ਸਮਾਗਮ ਵਾਲੇ ਦਿਨ ਲਾੜੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ <br/> ਅਗਲੀ ਖ਼ਬਰ ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨਾ ਮੰਦਭਾਗਾ-ਸਿੱਖ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।