14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ਼ਗਨ ਸਮਾਗਮ ਵਾਲੇ ਦਿਨ ਲਾੜੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ <br/>

ਅਜੀਤ ਡੈਸਕ 14-02-2026
ਕਪੂਰਥਲਾ, 13 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸਥਾਨਕ ਮੁਹੱਲਾ ਸ਼ਿਵ ਕਲੋਨੀ ਵਿਖੇ ਸ਼ਗਨ ਸਮਾਗਮ ਦੌਰਾਨ ਕਥਿਤ ਤੌਰ 'ਤੇ ਲਾੜੇ ਨੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮਪਾਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਸ਼ਿਵ ਕਲੋਨੀ ਵਿਚ ਵਿਆਹ ਦਾ ਸਮਾਗਮ ਚੱਲ ਰਿਹਾ ਸੀ ਤੇ ਉਨ੍ਹਾਂ ਦੇ ਭਤੀਜੇ ਦਾ ਅੱਜ ਸ਼ਗਨ ਸੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰ ਸਮੇਂ ਉਨ੍ਹਾਂ ਨੇ ਜਦੋਂ ਤੀਸਰੀ ਮੰਜ਼ਿਲ 'ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਦਾ ਭਤੀਜਾ ਪੱਖੇ ਨਾਲ ਲਟਕ ਰਿਹਾ ਸੀ ਜਿਸ ਨੰੂ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਨੂੰ ਮਿ੍ਤਕ ਐਲਾਨ ਕਰ ਦਿੱਤਾ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਆਗੂਆਂ ਨੇ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਸਿਧਵਾਂ ਦੋਨਾ ਨੇੜੇ ਸਕਾਰਪਿਓ ਸਵਾਰ ਚਾਰ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਵਿਅਕਤੀ ਨਾਲ ਕੀਤੀ ਲੁੱਟ 80 ਹਜ਼ਾਰ ਰੁਪਏ ਨਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।