ਕਪੂਰਥਲਾ, 13 ਫਰਵਰੀ (ਸਡਾਨਾ)- ਬਸਪਾ ਦੀ ਵਿਸ਼ੇਸ਼ ਮੀਟਿੰਗ ਸਥਾਨਕ ਇਕ ਹੋਟਲ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਲਾਲ ਸਿੰਘ, ਸੁਖਦੇਵ ਸਿੰਘ ਜੀਰਾ ਸਮੇਤ ਅਸ਼ੋਕ ਕੁਮਾਰ, ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਦੀ ਪ੍ਰਧਾਨਗੀ ਬਸਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਿੰਦਰ ਸ਼ੀਤਲ ਨੇ ਕੀਤੀ ਤੇ ਵੱਡੀ ਗਿਣਤੀ ਵਿਚ ਅਹੁਦੇਦਾਰ ਮੀਟਿੰਗ ਦੌਰਾਨ ਸ਼ਾਮਲ ਹੋਏ | ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਤੇ ਬਾਬਾ ਜੀਵਨ ਸਿੰਘ ਨੂੰ ਸਮਰਪਿਤ ਸਤਿਸੰਗ ਸੰਮੇਲਨ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਹਰਿੰਦਰ ਸ਼ੀਤਲ ਨੇ ਦੱਸਿਆ ਕਿ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨਾਲ ਸੰਪਰਕ ਕਰਕੇ ਇਸ ਵਿਸ਼ਾਲ ਸੰਮੇਲਨ ਦੀ ਤਾਰੀਕ ਦਾ ਐਲਾਨ ਕੀਤਾ ਜਾਵੇਗਾ ਤੇ ਇਸ ਸੰਮੇਲਨ ਸਬੰਧੀ ਸੂਬੇ ਭਰ ਵਿਚ ਲੋਕਾਂ ਨੂੰ ਸ਼ਾਮਲ ਹੋਣ ਲਈ ਜਾਗਰੂਕ ਕੀਤਾ ਜਾਵੇਗਾ | ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਰੌਸ਼ਨ ਲਾਲ ਲੋਟੀਆ, ਮੇਜਰ ਸਿੰਘ, ਰਣਜੀਤ ਸਿੰਘ, ਅਮਿੱਤ ਅਟਵਾਲ, ਮਾਸਟਰ ਰਾਜਪਾਲ, ਅਸ਼ੋਕ ਕੁਮਾਰ ਗਿੱਲ, ਜਸਵੀਰ ਸਿੰਘ, ਗੁਰਮੇਜ ਸਿੰਘ, ਜੋਗਿੰਦਰ ਸਿੰਘ, ਹਰਬੰਸ ਲਾਲ, ਹਰਬੰਸ ਸਿੰਘ ਸਭਰਵਾਲ, ਵੇਦ ਪ੍ਰਕਾਸ਼ ਤੇ ਹੋਰ ਹਾਜ਼ਰ ਸਨ |