14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅਜੀਤ ਡੈਸਕ 14-02-2026
ਬੇਗੋਵਾਲ, 13 ਫਰਵਰੀ (ਸੁਖਜਿੰਦਰ ਸਿੰਘ) -ਹਲਕਾ ਭੁਲੱਥ ਦੇ ਸੀਨੀਅਰ ਆਪ ਆਗੂ ਤੇ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਤੇਜਿੰਦਰ ਸਿੰਘ ਬੀਤੇ ਦਿਨੀ ਇੱਕ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਨੰਗਲ ਲਬਾਣਾ ਵਿਖੇ ਸੈਂਕੜੇ ਸੇਜਲ ਅੱਖਾਂ ਨਾਲ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਚੇਅਰਮੈਨ ਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਸਮੇਤ ਵੱਖ-ਵੱਖ ਆਗੂਆਂ ਵੱਲੋਂ ਉਨ੍ਹਾਂ ਦੀ ਮਿ੍ਤਕ ਦੇਹ 'ਤੇ ਦੁਸ਼ਾਲਾ ਭੇਟ ਕਰਕੇ ਅੰਤਿਮ ਸ਼ਰਧਾਂਜਲੀ ਭੇਟ ਕੀਤੀ | ਉਪਰੰਤ ਮਿ੍ਤਕ ਚੇਅਰਮੈਨ ਤਜਿੰਦਰ ਸਿੰਘ ਰੈਂਪੀ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਨਾਲ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਬੇਟੇ ਵਲੋਂ ਦਿੱਤੀ ਗਈ | ਇਸ ਸਮੇਂ ਡਾ. ਰਾਜਕੁਮਾਰ ਚੱਬੇਵਾਲ ਮੈਂਬਰ ਪਾਰਲੀਮੈਂਟ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉੱਥੇ ਪਾਰਟੀ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਸਮੇਂ ਸਰਬਜੀਤ ਸਿੰਘ ਲਬਾਣਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ, ਸਰਬਜੀਤ ਸਿੰਘ ਪੱਪਲ ਮੈਂਬਰ ਬਲਾਕ ਸੰਮਤੀ, ਅਸ਼ੋਕ ਕੁਮਾਰ ਬਤਰਾ, ਅਮਰਜੋਤ ਸਿੰਘ ਜੱਜ, ਰਣਧੀਰ ਸਿੰਘ ਨੰਗਲ ਲੁਬਾਣਾ, ਸੁਖਜਿੰਦਰ ਸਿੰਘ ਸੋਂਧੀ, ਰਣਧੀਰ ਸਿੰਘ ਨੰਗਲ ਲੁਬਾਣਾ, ਵਿਰਸਾ ਸਿੰਘ ਬੇਗੋਵਾਲ, ਕੌਂਸਲਰ ਦਲਜੀਤਮ ਸਿੰਘ ਮੰਡਾ, ਮਾਸਟਰ ਬਲਕਾਰ ਸਿੰਘ ਮੰਡਕੁੱਲਾ, ਗੁਰਪ੍ਰੀਤ ਸਿੰਘ ਬੱਲੋ ਚੱਕ, ਬਲਦੇਵ ਸਿੰਘ ਗਾੜਾ, ਗੁਰਮੀਤ ਸਿੰਘ, ਲਖਵਿੰਦਰਜੀਤ ਸਿੰਘ ਕਾਨੰੂਗੋ, ਰਾਮਪਾਲ, ਸੂਬੇਦਾਰ ਸੁਰਿੰਦਰ ਸਿੰਘ, ਨਿਰਮਲ ਸਿੰਘ ਕਾਕਾ, ਰਣਜੀਤ ਸਿੰਘ, ਰਣਜੋਧ ਸਿੰਘ, ਪਿਸ਼ੋਰਾ ਸਿੰਘ, ਕੁਲਵਿੰਦਰ ਸਿੰਘ ਬਿੱਲਾ , ਭਾਈ ਸ਼ਕੀਨ ਸਿੰਘ, ਤਰਸੇਮ ਸਿੰਘ, ਸੂਬੇਦਾਰ ਸਰਜੀਤ ਸਿੰਘ ਤੋਂ ਇਲਾਵਾ ਡੀ.ਐਸ.ਪੀ. ਕਰਨੈਲ ਸਿੰਘ,
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਬਲਾਕ ਨਡਾਲਾ ਦੀ ਮੀਟਿੰਗ <br/> ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੀ ਯਾਦ 'ਚ ਸੂਬਾ ਪੱਧਰੀ ਸਤਿਸੰਗ ਸੰਮੇਲਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।