ਕਪੂਰਥਲਾ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੀ ਕਪੂਰਥਲਾ ਇਕਾਈ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਮਾੜੀ ਸ਼ਬਦਾਵਲੀ ਵਰਤੇ ਜਾਣ ਦੇ ਵਿਰੋਧ 'ਚ ਸ਼ਹੀਦ ਭਗਤ ਸਿੰਘ ਚੌਂਕ ਵਿਚ ਉਨ੍ਹਾਂ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਜ਼ਿਲ੍ਹਾ ਟਰੇਡਰਜ਼ ਬੋਰਡ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਜਰਨੈਲ ਸਿੰਘ ਨੰਗਲ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਪਾਰਟੀ ਦੇ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ, 'ਆਪ' ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਮੰਗ ਕੀਤੀ ਕਿ ਪ੍ਰਤਾਪ ਸਿੰਘ ਬਾਜਵਾ ਇਸ ਮਾੜੀ ਸ਼ਬਦਾਵਲੀ ਦੀ ਮੁਆਫ਼ੀ ਮੰਗਣ | ਧਰਨੇ ਵਿਚ ਨਗਰ ਕੌਂਸਲ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ, ਚੇਅਰਮੈਨ ਜਗਜੀਤ ਸਿੰਘ ਬਿੱਟੂ, ਚੇਅਰਮੈਨ ਤਰਵਿੰਦਰ ਰਾਮ, ਸੰਗਠਨ ਪ੍ਰਧਾਨ ਆਕਾਸ਼ਦੀਪ ਸਿੰਘ ਸੁਲਤਾਨਪੁਰ ਲੋਧੀ, ਵਿਜੇ ਪੰਡੋਰੀ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਯੂਥ ਆਗੂ ਮਲਕੀਤ ਸਿੰਘ, ਕੁਲਦੀਪ ਸਿੰਘ ਸੋਨੂੰ, ਬਲਵਿੰਦਰ ਕੌਰ ਪ੍ਰਧਾਨ ਮਹਿਲਾ ਮੋਰਚਾ, ਕਰਨੈਲ ਸਿੰਘ ਘੁੰਮਣ, ਗੁਰਪ੍ਰੀਤ ਸਿੰਘ, ਹਰਪ੍ਰੀਤ ਕੌਰ, ਵਿਕਾਸ ਮੋਮੀ, ਵਿਕਾਸ ਸਿੱਧੀ, ਨਿਰਮਲ ਸਿੰਘ ਗੁਰਾਇਆ, ਮਨੀ ਬੰਗਾ ਆਦਿ ਹਾਜ਼ਰ ਸਨ |