14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਣਪਛਾਤੇ ਲੁਟੇਰੇ ਵਿਅਕਤੀ ਪਾਸੋਂ ਮੋਬਾਈਲ ਫ਼ੋਨ ਤੇ ਸੋਨੇ ਦੀਆਂ ਨੱਤੀਆਂ ਖੋਹ ਕੇ ਫ਼ਰਾਰ <br/>

ਅਜੀਤ ਡੈਸਕ 14-02-2026
ਭੁਲੱਥ, 13 ਫਰਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ-ਬੇਗੋਵਾਲ ਰੋਡ 'ਤੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਘੇਰ ਕੇ ਦਾਤਰ ਦੀ ਨੋਕ 'ਤੇ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਦਾ ਮੋਬਾਈਲ ਫ਼ੋਨ ਤੇ ਸੋਨੇ ਦੀਆਂ ਨੱਤੀਆਂ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਖੋਹ ਦਾ ਸ਼ਿਕਾਰ ਹੋਏ ਕਸ਼ਮੀਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਭੁਲੱਥ ਕਲੋਨੀ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਤੋਂ ਬਾਅਦ ਉਹ ਪਿੰਡ ਮੁਬਾਰਕਪੁਰ ਬਾਉਲੀ ਤੋਂ ਬੇਗੋਵਾਲ ਰੋਡ 'ਤੇ ਆਪਣੇ ਘਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ ਕਿ ਰਸਤੇ ਵਿਚ ਦੋ ਅਣਪਛਾਤੇ ਲੁਟੇਰੇ ਜਿਨ੍ਹਾਂ ਦੇ ਮੂੰਹ ਬੱਧੇ ਹੋਏ ਸਨ ਬੇਗੋਵਾਲ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਤੇ ਆਏ ਤੇ ਮੇਰੇ ਮੋਟਰਸਾਈਕਲ ਦੇ ਅੱਗੇ ਆਪਣਾ ਮੋਟਰਸਾਈਕਲ ਲਗਾ ਕੇ ਮੇਰੇ 'ਤੇ ਹਮਲਾ ਕਰ ਦਿੱਤਾ ਤੇ ਮੇਰੇ ਪਾਸੋਂ 50 ਹਜ਼ਾਰ ਦੀ ਕੀਮਤ ਦਾ ਸੈਮਸੰਗ ਦਾ ਮੋਬਾਈਲ ਫ਼ੋਨ ਤੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਨੱਤੀਆਂ ਖੋਹ ਕੇ ਭੁਲੱਥ ਵਾਲੀ ਸਾਈਡ ਨੂੰ ਫ਼ਰਾਰ ਹੋ ਗਏ | ਇਸ ਘਟਨਾ ਨਾਲ ਉਸਦਾ ਲਗਭਗ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਘਟਨਾ ਸਬੰਧੀ ਥਾਣਾ ਭੁਲੱਥ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਬੇਗੋਵਾਲ ਦੀ ਜੈਸਮੀਨ ਕੌਰ ਬਣੀ ਜੱਜ, ਕੈਥਲ 'ਚ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦੇ ਆਗੂ ਦਾ ਪੁਤਲਾ ਫ਼ੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।