13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਟਰੈਫ਼ਿਕ ਨਿਯਮਾਂ ਸੰਬੰਧੀ ਵੀ ਜਾਣਕਾਰੀ ਦਿੱਤੀ ਜਾਵੇ-ਬਿੱਟੂ ਖੱਖ <br/>

ਅਜੀਤ ਡੈਸਕ 14-02-2026
ਨਡਾਲਾ, 13 ਫਰਵਰੀ (ਰਘਬਿੰਦਰ ਸਿੰਘ)- ਸਕੂਲੀ ਬੱਚਿਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ ਨਾਲ ਟਰੈਫ਼ਿਕ ਨਿਯਮਾਂ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਜਾਣੀ ਬਹੁਤ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈਲਪ ਲਾਈਨ ਐਂਟੀ ਕਰੱਪਸ਼ਨ ਦੇ ਸਾਬਕਾ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਉਨ੍ਹਾਂ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਛੋਟੀ ਉਮਰ ਵਿਚ ਹੀ ਸੜਕ ਸੁਰੱਖਿਆ ਸਬੰਧੀ ਸਿੱਖਿਆ ਦੇਣ ਨਾਲ ਹਾਦਸਿਆਂ ਨੂੰ ਕਾਫ਼ੀ ਘੱਟ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਜਿਸ ਦਾ ਇੱਕ ਵੱਡਾ ਕਾਰਨ ਟਰੈਫ਼ਿਕ ਨਿਯਮਾਂ ਤੋਂ ਅਣਜਾਣ ਹੋਣਾ ਹੈ | ਸਕੂਲਾਂ ਵਿਚ ਵਿਸ਼ੇਸ਼ ਲੈਕਚਰ, ਸੈਮੀਨਾਰ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ | ਬਿੱਟੂ ਖੱਖ ਨੇ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ ਪਾਠਕ੍ਰਮ ਦੇ ਨਾਲ-ਨਾਲ ਪੈ੍ਰਕਟੀਕਲ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣ | ਉਨ੍ਹਾਂ ਮਾਪਿਆਂ ਨੂੰ ਵੀ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਘਰ 'ਚ ਟਰੈਫ਼ਿਕ ਨਿਯਮਾਂ ਦੀ ਪਾਲਣਾ ਬਾਰੇ ਪ੍ਰੇਰਿਤ ਕਰਨ |

ਪਿਛਲੀ ਖ਼ਬਰ ਗਰਭਵਤੀ ਔਰਤਾਂ ਸਿਵਲ ਹਸਪਤਾਲ ਵਿਖੇ ਮਿਲ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ- ਡਾ: ਐਮੀ ਮੇਹਰ ਅਗਲੀ ਖ਼ਬਰ ਵਿਦਿਆਰਥੀ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਯਤਨ ਜਾਰੀ ਰੱਖਣ- ਰਜੇਸ਼ ਭੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।