13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗਰਭਵਤੀ ਔਰਤਾਂ ਸਿਵਲ ਹਸਪਤਾਲ ਵਿਖੇ ਮਿਲ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ- ਡਾ: ਐਮੀ ਮੇਹਰ

ਅਜੀਤ ਡੈਸਕ 14-02-2026
ਭੁਲੱਥ, 13 ਫਰਵਰੀ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ਵਿਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਐਮੀ ਮੇਹਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਿਵਲ ਹਸਪਤਾਲ ਭੁਲੱਥ ਵਿਖੇ ਔਰਤਾਂ ਦੇ ਰੋਗਾਂ ਦੇ ਹਰੇਕ ਤਰ੍ਹਾਂ ਦੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਭੁਲੱਥ ਵਿਖੇ ਹਫ਼ਤੇ ਦੇ ਪਹਿਲੇ ਤਿੰਨ ਦਿਨ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਉਨ੍ਹਾਂ ਦੀ ਡਿਊਟੀ ਹੁੰਦੀ ਹੈ ਤੇ ਬਾਕੀ ਦਿਨ ਕਿਸੇ ਹੋਰ ਸਰਕਾਰੀ ਹਸਪਤਾਲਾਂ ਵਿਚ ਡਿਊਟੀ ਲਗਾਈ ਜਾਂਦੀ ਹੈ | ਡਾਕਟਰ ਐਮੀ ਮੇਹਰ ਦਾ ਕਹਿਣਾ ਹੈ ਕਿ ਔਰਤਾਂ ਆਪਣੀਆਂ ਸਿਹਤ ਸੰਬੰਧੀ ਸਮੱਸਿਆਵਾਂ ਬਾਰੇ ਭੁਲੱਥ ਦੇ ਸਿਵਲ ਹਸਪਤਾਲ ਵਿਚ ਹਫ਼ਤੇ ਦੇ ਪਹਿਲੇ ਤਿੰਨ ਦਿਨ ਓ.ਪੀ.ਡੀ. ਬਲਾਕ 'ਚ ਮਿਲ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਬਹੁਤ ਜ਼ਿਆਦਾ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਕਰਕੇ ਗਰਭਵਤੀ ਔਰਤਾਂ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਗਰਭਵਤੀ ਔਰਤਾਂ ਦੀ ਨਾਰਮਲ ਡਿਲਿਵਰੀ ਦੇ ਨਾਲ ਨਾਲ ਸਿਜ਼ੇਰੀਅਨ ਕੇਸ ਵੀ ਇੱਥੇ ਹੀ ਕੀਤੇ ਜਾ ਰਹੇ ਹਨ ਜਿਸ ਕਰਕੇ ਔਰਤ ਮਰੀਜ਼ਾਂ ਨੂੰ ਕਾਫ਼ੀ ਵੱਡੀ ਸੁਵਿਧਾ ਮਿਲੀ ਹੈ |
ਪਿਛਲੀ ਖ਼ਬਰ ਸਰਕਾਰ ਸਕੂਲਾਂ 'ਚ ਅਧਿਆਪਕਾਂ ਦਾ ਯੋਗ ਪ੍ਰਬੰਧ ਕਰੇ- ਪ੍ਰੇਮ ਖਲਵਾੜਾ <br/> ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਟਰੈਫ਼ਿਕ ਨਿਯਮਾਂ ਸੰਬੰਧੀ ਵੀ ਜਾਣਕਾਰੀ ਦਿੱਤੀ ਜਾਵੇ-ਬਿੱਟੂ ਖੱਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।