13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ 'ਚ ਅਸਫ਼ਲ ਰਹੀ- ਤਨਵੀਰ ਸਿੰਘ ਰੰਧਾਵਾ <br/>

ਅਜੀਤ ਡੈਸਕ 14-02-2026
ਕਪੂਰਥਲਾ, 13 ਫਰਵਰੀ (ਵਿ.ਪ੍ਰ.)- 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਲਾਂਭੇ ਕਰਕੇ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਵਿਚ ਸਰਕਾਰ ਬਣਾਉਣਗੇ | ਇਹ ਗੱਲ ਤਨਵੀਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਯੂਥ ਅਕਾਲੀ ਦਲ ਕਪੂਰਥਲਾ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਸਰਕਾਰ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਵਿਚ ਨਾਕਾਮ ਰਹੀ ਹੈ ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਵੱਧ ਰਹੇ ਹਨ ਤੇ ਆਏ ਦਿਨ ਰਾਜ ਵਿਚ ਕਤਲੋਗਾਰਤ, ਲੁੱਟ ਖੋਹ ਤੇ ਫਿਰੌਤੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ ਪਰ ਸਰਕਾਰ ਇਸ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |

ਪਿਛਲੀ ਖ਼ਬਰ ਪੰਜਾਬ ਸਰਕਾਰ ਹੁਣ ਤੱਕ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ- ਗੋਰਾ ਗਿੱਲ <br/> ਅਗਲੀ ਖ਼ਬਰ ਬਰਿੰਦਪੁਰ ਵਿਚ ਹੋਏ ਸਾਲਾਨਾ ਛਿੰਝ ਮੇਲੇ 'ਤੇ ਪਟਕੇ ਦੀ ਕੁਸ਼ਤੀ ਪਹਿਲਵਾਨ ਸੁਰਿੰਦਰ ਸਿੰਘ ਨੇ ਜਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।