13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਸਰਕਾਰ ਹੁਣ ਤੱਕ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ- ਗੋਰਾ ਗਿੱਲ <br/>

ਅਜੀਤ ਡੈਸਕ 14-02-2026
ਨਡਾਲਾ, 13 ਫਰਵਰੀ (ਰਘਬਿੰਦਰ ਸਿੰਘ)- ਹਲਕਾ ਭੁਲੱਥ ਤੋਂ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਹੁਣ ਤੱਕ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਗੋਰਾ ਗਿੱਲ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ ਤੇ ਰਾਜ ਵਿਚ ਕਾਨੂੰਨ-ਵਿਵਸਥਾ, ਰੁਜ਼ਗਾਰ, ਸਿੱਖਿਆ ਤੇ ਸਿਹਤ ਵਰਗੇ ਮੁੱਖ ਖੇਤਰਾਂ 'ਚ ਹਾਲਾਤ ਸੰਤੋਸ਼ਜਨਕ ਨਹੀਂ ਹਨ ਤੇ ਮਹਿਜ਼ ਇੱਕ ਡਰਾਮਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਕਤਲੋਗਾਰ, ਲੁੱਟਾਂ-ਖੋਹਾਂ ਤੇ ਹੋਰ ਅਪਰਾਧਿਕ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕਾਨੂੰਨ-ਵਿਵਸਥਾ 'ਤੇ ਸਰਕਾਰ ਦੀ ਪਕੜ ਕਮਜ਼ੋਰ ਪਈ ਹੈ ਤੇ ਅਪਰਾਧੀਆਂ 'ਚ ਡਰ ਘਟਦਾ ਜਾ ਰਿਹਾ ਹੈ | ਅੰਤ ਵਿਚ ਗੋਰਾ ਗਿੱਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸੁਰੱਖਿਆ ਤੇ ਭਲਾਈ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ |

ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ 'ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ <br/> ਅਗਲੀ ਖ਼ਬਰ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ 'ਚ ਅਸਫ਼ਲ ਰਹੀ- ਤਨਵੀਰ ਸਿੰਘ ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।