ਕਪੂਰਥਲਾ, 13 ਫਰਵਰੀ (ਵਿ.ਪ੍ਰ.)- ਸਥਾਨਕ ਹਿੰਦੂ ਕੰਨਿਆ ਕਾਲਜ ਵਿਚ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੀ ਸਫ਼ਲਤਾ ਤੇ ਪ੍ਰਮਾਤਮਾ ਤੋਂ ਆਸ਼ੀਰਵਾਦ ਲੈਣ ਦੇ ਮਨੋਰਥ ਨਾਲ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ | ਪਾਠ ਦੇ ਭੋਗ ਉਪਰੰਤ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਣ ਕਰਕੇ ਸਟਾਫ਼ ਤੇ ਵਿਦਿਆਰਥਣਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਅਰਦਾਸ ਤੋਂ ਬਾਅਦ ਕਾਲਜ ਪਿ੍ੰਸੀਪਲ ਡਾ. ਅਰਚਨਾ ਗਰਗ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਵਲੋਂ ਸਿਰੋਪਾਓ ਭੇਟ ਕੀਤਾ ਗਿਆ | ਸਮਾਗਮ 'ਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕ ਰਾਜ ਅਗਰਵਾਲ ਨੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਲੰਗਰ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਵਰਤਾਇਆ ਗਿਆ | ਸਮਾਗਮ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |