13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਨਰੇਗਾ 'ਤੇ ਕੀਤਾ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਬਜਾਜ <br/>

ਅਜੀਤ ਡੈਸਕ 14-02-2026
ਭੁਲੱਥ, 13 ਫਰਵਰੀ (ਮੇਹਰ ਚੰਦ ਸਿੱਧੂ)- ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਵਿੱਢੀ ਮੁਹਿੰਮ ਤਹਿਤ ਹਲਕਾ ਭੁਲੱਥ ਅੰਦਰ ਮਨਰੇਗਾ ਮਜ਼ਦੂਰਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਬਜਾਜ ਯੂਥ ਕਾਂਗਰਸੀ ਆਗੂ ਨੇ ਕਿਹਾ ਕਿ ਮਨਰੇਗਾ ਬਚਾਓ ਸੰਗਰਾਮ ਦੇ ਬੈਨਰ ਹੇਠ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਹਿਨੁਮਾਈ ਹੇਠ ਮਜ਼ਦੂਰ ਵਰਗ ਨੂੰ ਪਾਰਟੀ ਨਾਲ ਜੋੜ ਕੇ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਹੱਥ ਹੋਰ ਮਜ਼ਬੂਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮਨਰੇਗਾ ਗਰੀਬ ਤੇ ਮਜ਼ਦੂਰ ਵਰਗ ਦੀ ਜੀਵਨ ਰੇਖਾ ਹੈ | ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਨੂੰ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਯੋਜਨਾ ਨੂੰ ਖ਼ਤਮ ਕਰਨ ਜਾਂ ਇਸ ਦੇ ਬਜਟ ਵਿਚ ਕਟੌਤੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਂਗਰਸ ਪਾਰਟੀ ਸੜਕਾਂ ਤੇ ਉਤਰ ਕੇ ਜ਼ੋਰਦਾਰ ਸੰਘਰਸ਼ ਕਰੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਜਲਦ ਮਜ਼ਦੂਰ ਵਰਗ ਤੇ ਮਨਰੇਗਾ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਦੇ ਹੱਕਾਂ ਨਾਲ ਖਿਲਵਾੜ ਨਾ ਹੋ ਸਕੇ |

ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਸ਼ਿਵ ਕਥਾ ਦੀ ਆਰੰਭਤਾ ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ 16 ਨੂੰ ਵਿਰਸਾ ਵਿਹਾਰ 'ਚ ਲੱਗੇਗਾ ਵਿਸ਼ੇਸ਼ ਕੈਂਪ-ਬਲਵਿੰਦਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।