13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਟਰੈਫ਼ਿਕ ਪੁਲਿਸ ਨੇ ਆਵਾਜਾਈ ਸੁਚਾਰੂ ਚਲਾਉਣ ਲਈ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਕੀਤੀਆਂ ਹਦਾਇਤਾਂ <br/>

ਅਜੀਤ ਡੈਸਕ 14-02-2026
ਕਪੂਰਥਲਾ, 13 ਫਰਵਰੀ (ਸਡਾਨਾ)-ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਚਲਾਉਣ ਲਈ ਟਰੈਫ਼ਿਕ ਪੁਲਿਸ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਤਹਿਤ ਕਾਰਜਕਾਰੀ ਟਰੈਫ਼ਿਕ ਇੰਚਾਰਜ ਏ.ਐਸ.ਆਈ. ਦਿਲਬਾਗ ਸਿੰਘ ਨੇ ਆਪਣੀ ਟੀਮ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਦੁਕਾਨਦਾਰਾਂ ਨੂੰ ਜਿੱਥੇ ਨਿਯਮਾਂ ਸਬੰਧੀ ਜਾਗਰੂਕ ਕੀਤਾ ਉੱਥੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਮਿਥੀ ਹੱਦ ਅੰਦਰ ਆਪਣਾ ਸਮਾਨ ਰੱਖਣ | ਦਿਲਬਾਗ ਸਿੰਘ ਨੇ ਦੱਸਿਆ ਕਿ ਸਥਾਨਕ ਸਤਨਰਾਇਣ ਬਾਜ਼ਾਰ, ਸਦਰ ਬਾਜ਼ਾਰ, ਮਾਲ ਰੋਡ ਤੇ ਬੱਸ ਸਟੈਂਡ ਰੋਡ 'ਤੇ ਜਾ ਕੇ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੀ ਸੀਮਾ ਵਿਚ ਹੀ ਸਾਮਾਨ ਰੱਖਣ ਤੇ ਜੇਕਰ ਉਨ੍ਹਾਂ ਵਲੋਂ ਸਮਾਨ ਬਾਹਰ ਰੱਖ ਕੇ ਆਵਾਜਾਈ ਵਿਚ ਵਿਘਨ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਏ.ਐਸ.ਆਈ. ਦਿਲਬਾਗ ਸਿੰਘ ਨੇ ਕਿਹਾ ਕਿ ਬਾਜ਼ਾਰਾਂ ਵਿਚ ਆਉਣ ਵਾਲੇ ਲੋਕ ਵੀ ਆਪਣੇ ਵਾਹਨ ਪਾਰਕਿੰਗ ਵਿਚ ਖੜ੍ਹੇ ਕਰਨ, ਜਿਹੜੇ ਵਾਹਨ ਬਾਜ਼ਾਰ ਵਿਚ ਖੜ੍ਹੇ ਆਵਾਜਾਈ ਵਿਚ ਵਿਘਨ ਪਾਉਣਗੇ, ਉਨ੍ਹਾਂ ਦੇ ਚਲਾਨ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਏ.ਐਸ.ਆਈ. ਪ੍ਰੀਤਮ ਸਿੰਘ ਤੋਂ ਇਲਾਵਾ ਰੋਡ ਸੇਫ਼ਟੀ ਕਮੇਟੀ ਦੇ ਮੈਂਬਰ ਸੇਵਾ ਮੁਕਤ ਏ.ਐਸ.ਆਈ. ਗੁਰਬਚਨ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਮਾਜ ਸੇਵਕ ਦੌਲਤ ਰਾਮ ਛੁਰਾ ਦੀ ਪਤਨੀ ਫੂਲਾ ਰਾਣੀ ਦਾ ਦਿਹਾਂਤ <br/> ਅਗਲੀ ਖ਼ਬਰ ਹੈਬਤਪੁਰ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।