ਸੁਲਤਾਨਪੁਰ ਲੋਧੀ, 13 ਫਰਵਰੀ (ਨਰੇਸ਼ ਹੈਪੀ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਉਲੀਕੇ ਸੰਘਰਸ਼ ਸੰਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੈੱ੍ਰਸ ਸਕੱਤਰ ਸੀ.ਪੀ.ਐਫ. ਯੂਨੀਅਨ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਨਰੇਸ਼ ਕੋਹਲੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਧਰਮਿੰਦਰ ਮੱਲੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜਸ਼ੀ ਚੁੱਪੀ ਵਿਰੁੱਧ ਰੋਹ ਭੜਕ ਗਿਆ ਹੈ ਜਿਸ ਤਹਿਤ 19 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣਗੇ | ਸੰਦੀਪ ਦੁਰਗਾਪੁਰ ਨੇ ਕਿਹਾ ਕਿ ਸਮੂਹ ਸਮੂਹ ਐਨ. ਪੀ. ਐਸ. ਕਰਮਚਾਰੀ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕੂਚ ਕਰਨਗੇ ਜਿਸਦੇ ਸੰਬੰਧ ਵਿਚ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਤੇ ਤਿਆਰੀ ਵਿੱਢ ਦਿੱਤੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਪਿ੍ਤਪਾਲ ਸਿੰਘ, ਪਰਮਿੰਦਰ ਸਿੰਘ ਪ੍ਰਧਾਨ ਜੀ .ਟੀ. ਯੂ, ਸੁਖਚੈਨ ਸਿੰਘ ਬੱਧਣ ਸੂਬਾਈ ਆਗੂ ਜੀ.ਟੀ. ਯੂ., ਰਸ਼ਪਾਲ ਸਿੰਘ ਵੜੈਚ, ਹਰਵਿੰਦਰ ਸਿੰਘ ਪ੍ਰਧਾਨ ਡੀ.ਟੀ.ਐਫ., ਪ੍ਰਦੀਪ ਸਿੰਘ ਟੋਨੀ ਪ੍ਰਧਾਨ ਅਧਿਆਪਕ ਦਲ ਸੁਖਦਿਆਲ ਸਿੰਘ ਝੰਡ, ਨਿਰਮਲ ਸਿੰਘ ਬੂਲਪੁਰ, ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਔਜਲਾ, ਸੁਰਿੰਦਰ ਸਿੰਘ, ਨਰੇਸ਼ ਕੁਮਾਰ, ਸੂਰਤ ਸਿੰਘ ਆਦਿ ਵੀ ਹਾਜ਼ਰ ਸਨ |