17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕਿਸਾਨ ਵਿਰੋਧੀ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਾਂਗਰਸ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ-ਸੁਖਪਾਲ ਸਿੰਘ ਖਹਿਰਾ <br/>

ਅਜੀਤ ਡੈਸਕ 15-02-2026
ਭੁਲੱਥ, 14 ਫਰਵਰੀ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਜਲਦ ਕਿਸਾਨ ਵਿਰੋਧੀ ਭਾਰਤ ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵੱਡੇ ਪੱਧਰ 'ਤੇ ਖੇਤੀਬਾੜੀ ਉਤਪਾਦਾਂ ਦੀਆਂ ਆਯਾਤਾਂ ਲਈ ਦਰਵਾਜੇ ਖੋਲ੍ਹਣ ਨਾਲ ਭਾਰਤੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਰੋਟੀ ਰੋਜ਼ੀ ਨੂੰ ਭਾਰੀ ਖ਼ਤਰਾ ਪੈ ਸਕਦਾ ਹੈ, ਕਿਉਂਕਿ ਪ੍ਰਤੀਨਿਧ ਮੰਡਲ ਨੇ ਮੱਕੀ, ਸੋਇਆਬੀਨ, ਕਪਾਹ, ਫਲਾਂ ਤੇ ਸੁੱਕੇ ਮੇਵਿਆਂ ਵਰਗੀਆਂ ਮੁੱਖ ਫ਼ਸਲਾਂ ਤੇ ਸੰਭਾਵਿਤ ਨਕਾਰਾਤਮਿਕ ਪ੍ਰਭਾਵ ਨੂੰ ਰੇਖਾਂਕਿਤ ਕੀਤਾ ਤੇ ਕਿਹਾ ਕਿ ਅਜਿਹਾ ਕਦਮ ਭਾਰਤ ਦੀ ਖੇਤੀ ਅਰਥਵਿਵਸਥਾ ਨੂੰ ਤਬਾਹ ਕਰ ਸਕਦਾ ਹੈ ਤੇ ਦੇਸ਼ ਦੀ ਖਾਦ ਸੁਰੱਖਿਆ ਨੂੰ ਕਮਜ਼ੋਰ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਆਲ ਇੰਡੀਆ ਕਿਸਾਨ ਕਾਂਗਰਸ ਵੱਖ-ਵੱਖ ਕਿਸਾਨ ਯੂਨੀਅਨਾਂ ਤੇ ਵਿਚਾਰਧਾਰਕ ਸੰਸਥਾਵਾਂ ਨਾਲ ਮਿਲ ਕੇ ਸੂਬੇ ਅੰਦਰ ਇਕੱਠ ਕਰਕੇ ਸੰਘਰਸ਼ ਕਰੇਗੀ ਤਾਂ ਕਿ ਉਨ੍ਹਾਂ ਦੀ ਰੋਜ਼ੀ ਰੋਟੀ ਦੀ ਰੱਖਿਆ ਲਈ ਇਕ ਮਜ਼ਬੂਤ ਲੋਕਤੰਤਰਿਕ ਅੰਦੋਲਨ ਖੜ੍ਹਾ ਕੀਤਾ ਜਾ ਸਕੇ |

ਪਿਛਲੀ ਖ਼ਬਰ ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ- ਡੀ.ਐੱਸ.ਪੀ. ਕਰਨੈਲ ਸਿੰਘ <br/> ਅਗਲੀ ਖ਼ਬਰ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਯੋਜਨਾ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ- ਲੁਬਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।