ਭੁਲੱਥ, 14 ਫਰਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਇਲਾਕੇ ਅੰਦਰ ਚੋਰੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਬਾਰੇ ਜਦੋਂ ਡੀ.ਐਸ.ਪੀ. ਕਰਨੈਲ ਸਿੰਘ ਭੁਲੱਥ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਅੰਦਰ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ | ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ | ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਨਸ਼ਾ ਵਿਕਰੇਤਾ ਜਿਹੜਾ ਵੀ ਕੋਈ ਸਾਡੇ ਨੋਟਿਸ ਵਿਚ ਆਇਆ ਹੈ, ਉਸ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਕਸਬਿਆਂ ਅੰਦਰ ਮੁਹਤਵਰ ਸਰਪੰਚਾਂ ਪੰਚਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਨਸ਼ਾ ਵਿਕਰੇਤਾ ਜਾਂ ਗਲਤ ਅਨਸਰ ਨਜ਼ਰ ਆਵੇ ਤਾਂ ਤੁਰੰਤ ਸਾਡੇ ਨੋਟਿਸ ਵਿਚ ਲਿਆਂਦਾ ਜਾਵੇ |