17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕੱਟੜਾ ਬਾਜ਼ਾਰ 'ਚ ਪਾਣੀ ਓਵਰਫ਼ਲੋ ਤੋਂ ਦੁਕਾਨਦਾਰ ਪ੍ਰੇਸ਼ਾਨ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ ਕੱਟੜਾ ਬਾਜ਼ਾਰ ਦੇ ਦੁਕਾਨਦਾਰ | ਤਸਵੀਰ. ਲਾਡੀ ਸਟੂਡੀਓ <br/> 15-02-2026
ਸੁਲਤਾਨਪੁਰ ਲੋਧੀ, 14 ਫਰਵਰੀ (ਨਰੇਸ਼ ਹੈਪੀ)- ਕੱਟੜਾ ਬਾਜ਼ਾਰ ਵਿਚ ਪਿਛਲੇ ਤਿੰਨ ਸਾਲਾਂ ਤੋਂ ਪਾਣੀ ਓਵਰਫ਼ਲੋ ਦੀ ਸਮੱਸਿਆ ਕਾਰਨ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਸਮੂਹ ਦੁਕਾਨਦਾਰਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਚੇਅਰਮੈਨ ਸੱਜਣ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪ ਕੇ ਸਮੱਸਿਆ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ | ਦੁਕਾਨਦਾਰ ਰਣਜੀਤ ਸਿੰਘ, ਬਲਦੇਵ ਸਿੰਘ, ਲਵਪ੍ਰੀਤ ਸਿੰਘ ਨੇ ਦੱਸਿਆ ਕਿ ਕਟੜਾ ਬਾਜ਼ਾਰ ਦੇ ਨਜ਼ਦੀਕ ਨਾਲੀਆਂ ਵਿਚੋਂ ਪਾਣੀ ਓਵਰਫ਼ਲੋ ਹੋਣ ਕਾਰਨ ਸੜਕਾਂ 'ਤੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ | ਇਸ ਨਾਲ ਨਾ ਸਿਰਫ਼ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਗਾਹਕਾਂ ਤੇ ਆਸ ਪਾਸ ਰਹਿਣ ਵਾਲਿਆਂ ਲੋਕਾਂ ਨੂੰ ਵੀ ਕਾਫ਼ੀ ਦਿੱਕਤ ਆ ਰਹੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਾਰ ਸੰਬੰਧਿਤ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਹੈ ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ | ਇਸ ਮੌਕੇ ਮੰਗ ਪੱਤਰ ਸਵੀਕਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ | ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ | ਉਨ੍ਹਾਂ ਕਿਹਾ ਕਿ ਜਲਦ ਹੀ ਪਾਣੀ ਓਵਰਫ਼ਲੋ ਦੀ ਸਮੱਸਿਆ ਦਾ ਸਥਾਈ ਹੱਲ ਕਰਵਾਇਆ ਜਾਵੇਗਾ ਤਾਂ ਜੋ ਬਾਜ਼ਾਰ 'ਚ ਆਮ ਜਨਤਾ ਤੇ ਦੁਕਾਨਦਾਰਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਉਨ੍ਹਾਂ ਨੇ ਇਹ ਸਮੱਸਿਆ ਦੇ ਹੱਲ ਕੱਢਣ ਲਈ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਜੀਵ ਧੀਰ ਦੀ ਡਿਊਟੀ ਲਗਾਈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਕੌਂਸਲਰ ਰਜਿੰਦਰ ਸਿੰਘ, ਪੀ.ਏ. ਲਵਪ੍ਰੀਤ ਸਿੰਘ, ਜਤਿੰਦਰ ਸੇਠੀ, ਦੀਪਕ ਕੁਮਾਰ, ਸ਼ਿੰਦਰਪਾਲ, ਜੱਗੀ ਜੈਨਪੁਰ, ਰਣਜੀਤ ਸਿੰਘ ਟੇਲਰ, ਕੁਲਬੀਰ ਸਿੰਘ ਬਿੱਲਾ, ਕਮਲਜੀਤ ਸਿੰਘ, ਬਾਲ ਕਿ੍ਸ਼ਨ ਡੋਗਰਾ, ਰਾਮ ਲੀਲਾ ਕਮੇਟੀ ਦੇ ਪ੍ਰਧਾਨ ਪਵਨ ਸੇਠੀ, ਕੇਵਲ ਕਿ੍ਸ਼ਨ ਤੁਲੀ, ਡਾ. ਸਵਰਨ ਸਿੰਘ, ਬਲਦੇਵ ਸਿੰਘ, ਲਵਪ੍ਰੀਤ ਸਿੰਘ, ਜਰਨੈਲ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬੇਗੋਵਾਲ–ਸੁਭਾਨਪੁਰ ਰੋਡ 'ਤੇ ਦਿਨ ਵੇਲੇ ਭਾਰੀ ਟਿੱਪਰ ਟਰਾਲਿਆਂ ਦੀ ਆਮਦ 'ਤੇ ਪਾਬੰਦੀ ਲਗਾਉਣ ਦੀ ਮੰਗ <br/> ਅਗਲੀ ਖ਼ਬਰ ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ- ਡੀ.ਐੱਸ.ਪੀ. ਕਰਨੈਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।