17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਿੱਖ ਕੌਮ 'ਚੋਂ ਬੇਗਾਨਗੀ ਦੀ ਭਾਵਨਾ ਖ਼ਤਮ ਕਰਨ ਲਈ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ– ਸੰਤ ਸੀਚੇਵਾਲ <br/>

ਅਜੀਤ ਡੈਸਕ 15-02-2026
ਸੁਲਤਾਨਪੁਰ ਲੋਧੀ, 14 ਫ਼ਰਵਰੀ (ਥਿੰਦ)-ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿਚ 1984 ਵਿਚ ਵਾਪਰੇ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ ਦੇ ਵਿਰੋਧ ਵਿਚ ਪੀੜਤ ਪਰਿਵਾਰਾਂ ਨੇ 'ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ' ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਹੇਠ ਦਿੱਲੀ ਦੇ ਜੰਤਰ ਮੰਤਰ ਵਿਚ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਰਾਜ ਸਭਾ ਮੈਂਬਰ ਤੇ ਵਾਤਾਵਰ2 ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰਾਂ ਵਿਚ ਕਿਹਾ ਕਿ ਇਹ ਬਹੁਤ ਦੁਖਦਾਈ ਗੱਲ ਹੈ ਕਿ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਅਜੇ ਵੀ 42 ਸਾਲਾਂ ਤੋਂ ਇਨਸਾਫ਼ ਲਈ ਭਟਕ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਚੋਂ ਬੇਗਾਨਗੀ ਦੀ ਭਾਵਨਾ ਖ਼ਤਮ ਕਰਨ ਲਈ ਬਿਨਾਂ ਦੇਰੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ | ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿਚ 'ਸਾਨੂੰ ਇਨਸਾਫ਼ ਦਿਓ' ਤੇ 'ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਓ' ਵਰਗੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ | ਉਨ੍ਹਾਂ ਦੀ ਮੰਗ ਸੀ ਕਿ ਮਾਮਲੇ ਦੀ ਜਾਂਚ ਲਈ ਸੀ.ਬੀ.ਆਈ. ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਜਾਵੇ | ਨਾਲ ਹੀ ਟੀ.ਪੀ. ਗਰਗ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਦੇ ਹੋਏ ਉਸ ਵਿਚ ਨਾਮਜ਼ਦ ਉੱਚ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਚਸ਼ਮਦੀਦ ਗਵਾਹਾਂ ਨੂੰ ਅਸਲੇ ਦੇ ਲਾਇਸੈਂਸ ਤੇ ਗੰਨਮੈਨਾਂ ਦੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ | ਧਰਨੇ ਦੌਰਾਨ ਚਸ਼ਮਦੀਦ ਗਵਾਹਾਂ ਰਾਮ ਸਿੰਘ (ਗੁਰੂਗ੍ਰਾਮ), ਗੁਰਜੀਤ ਸਿੰਘ (ਪਟੌਦੀ), ਗੁੱਡੀ ਦੇਵੀ (ਹਨੂਮਾਨਗੜ੍ਹ), ਗੁਰਦੀਪ ਸਿੰਘ (ਕੁਰੂਕਸ਼ੇਤਰ) ਤੇ ਸੁਰਜੀਤ ਕੌਰ (ਰੇਵਾਡੀ) ਨੇ ਕਤਲੇਆਮ ਦੀਆਂ ਦਰਦਨਾਕ ਯਾਦਾਂ ਸਾਂਝੀਆਂ ਕੀਤੀਆਂ | ਉਨ੍ਹਾਂ ਕਿਹਾ ਕਿ ਇਨਸਾਫ਼ ਦੇ ਨਾਂਅ 'ਤੇ ਕਈ ਕਮਿਸ਼ਨ ਬਣੇ ਪਰ ਨਤੀਜਾ ਸਿਫ਼ਰ ਰਿਹਾ ਤੇ ਰਿਪੋਰਟਾਂ ਸਾਲਾਂ ਤੋਂ ਫਾਈਲਾਂ ਵਿਚ ਧੂੜ ਫੱਕ ਰਹੀਆਂ ਹਨ | ਭਾਈ ਘੋਲੀਆ ਨੇ ਦੱਸਿਆ ਕਿ 2006 ਵਿਚ ਸੰਸਦ ਵਿਚ ਐਲਾਨਿਆ 1984 ਪੀੜਤਾਂ ਲਈ ਰਾਹਤ ਪੈਕੇਜ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ | ਉਸ ਸਮੇਂ ਸਿਰਫ਼ ਦੋ-ਦੋ ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਸੀ, ਜੋ ਮੌਜੂਦਾ ਮਹਿੰਗਾਈ ਦੇ ਮੱਦੇਨਜ਼ਰ ਨਾ-ਕਾਫ਼ੀ ਹੈ | ਪੀੜਤ ਪਰਿਵਾਰਾਂ ਨੇ ਪ੍ਰਤੀ ਪਰਿਵਾਰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕੀਤੀ |

ਪਿਛਲੀ ਖ਼ਬਰ ਹੋਲੇ ਮਹੱਲੇ ਨੂੰ ਲੈ ਕੇ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੰਗਰ 27 ਫ਼ਰਵਰੀ ਤੋਂ 4 ਮਾਰਚ ਤੱਕ ਅਗਲੀ ਖ਼ਬਰ ਸਾਢੇ ਪੰਜ ਲੱਖ ਦੀ ਲਾਗਤ ਨਾਲ ਪਲਾਹੀ ਰੋਡ 'ਤੇ ਚਾਰ ਮਹੀਨੇ ਪਹਿਲਾ ਲਗਾਈਆਂ ਲਾਈਟਾਂ ਅਜੇ ਵੀ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।