17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਹੋਲੇ ਮਹੱਲੇ ਨੂੰ ਲੈ ਕੇ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੰਗਰ 27 ਫ਼ਰਵਰੀ ਤੋਂ 4 ਮਾਰਚ ਤੱਕ

ਅਜੀਤ ਡੈਸਕ 15-02-2026
ਢਿਲਵਾਂ, 14 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਲਈ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਬੁੱਢਾ ਥੇਹ (ਬਿਆਸ) ਦੀਆਂ ਸੰਗਤਾਂ ਵਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਜੀ.ਟੀ. ਰੋਡ ਢਿਲਵਾਂ ਵਿਖੇ ਸਥਿਤ ਟੋਲ ਪਲਾਜ਼ਾ ਨਜ਼ਦੀਕ ਲਗਾਏ ਜਾਣ ਵਾਲੇ ਲੰਗਰ 27 ਫ਼ਰਵਰੀ ਤੋਂ ਅਰੰਭ ਹੋਣਗੇ ਜੋ ਕਿ 4 ਮਾਰਚ ਤੱਕ ਨਿਰੰਤਰ ਜਾਰੀ ਰਹਿਣਗੇ | ਇਸ ਸੰਬੰਧੀ ਲੰਗਰ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਹੋਲੇ ਮਹੱਲੇ ਨੂੰ ਲੈ ਕੇ ਸਮੂਹ ਸੰਗਤ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲੀ ਸੰਗਤ ਦੀ ਸੇਵਾ ਲਈ ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਜਾਂਦੇ ਹਨ ਤੇ ਇਸੇ ਤਹਿਤ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੰਗਰ 27 ਤੋਂ ਆਰੰਭ ਹੋਣਗੇ | ਉਨ੍ਹਾਂ ਦੱਸਿਆ ਕਿ ਸੇਵਾਦਾਰਾਂ ਵੱਲੋਂ ਲੰਗਰਾਂ ਦੇ ਸੁਚੱਜੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਸਭ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਸਿੱਖ ਕੌਮ 'ਚੋਂ ਬੇਗਾਨਗੀ ਦੀ ਭਾਵਨਾ ਖ਼ਤਮ ਕਰਨ ਲਈ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ– ਸੰਤ ਸੀਚੇਵਾਲ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।