ਨਡਾਲਾ, 14 ਫਰਵਰੀ (ਰਘਬਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਤੇ ਆਤਮਿਕ ਮਾਹੌਲ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ | ਇਸ ਦੌਰਾਨ ਭਾਈ ਰਛਪਾਲ ਸਿੰਘ ਨਡਾਲਾ ਤੇ ਭਾਈ ਕੁਲਵਿੰਦਰ ਸਿੰਘ ਗੁਰਬਾਣੀ ਕੀਰਤਨ ਰਾਹੀ ਪੁੱਜੀ ਸੰਗਤ ਨੂੰ ਨਿਹਾਲ ਕੀਤਾ | ਪਾਠ ਉਪਰੰਤ ਅਰਦਾਸ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ, ਅਨੁਸ਼ਾਸਨ ਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਸਕੂਲ ਮੁਖੀ ਗੁਰਨਾਮ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ ਤੇ ਸਕਾਰਾਤਮਿਕ ਸੋਚ ਨਾਲ ਹੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਇਸ ਦੌਰਾਨ ਸਕੂਲ ਦੇ ਸੇਵਾ ਮੁਕਤ ਲੈਕਚਰਾਰ ਮਹਿੰਦਰ ਸਿੰਘ ਨੇ 51 ਹਜ਼ਾਰ ਰੁਪਏ ਦਾ ਸਕੂਲ ਨੂੰ ਵਿਸ਼ੇਸ਼ ਯੋਗਦਾਨ ਦਿੱਤਾ ਅਤੇ ਸੁਖਦੇਵ ਸਿੰਘ ਵੱਲੋਂ ਸਕੂਲ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਮਾਨ ਸਨਮਾਨ ਕੀਤਾ ਗਿਆ | ਸਟੇਜ ਸੈਕਟਰੀ ਦੀ ਸੇਵਾ ਰਾਜਵਰਿੰਦਰ ਸਿੰਘ ਚੀਮਾ ਤੇ ਰਜਿੰਦਰ ਸਿੰਘ ਲਾਇਬਰੇਰੀਅਨ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਸੁਸ਼ਮਾ ਸ਼ਰਮਾ, ਪ੍ਰਗਟ ਸਿੰਘ, ਸੰਦੀਪ ਕੁਮਾਰ ਟੋਨੀ, ਕੁਲਵਿੰਦਰ ਸਿੰਘ ਕਾਨੂੰਗੋ, ਹਰਜਿੰਦਰ ਸਿੰਘ ਸਾਹੀ, ਸੁਰਿੰਦਰ ਸਿੰਘ ਸਾਹੀ, ਸੰਦੀਪ ਕੁਮਾਰ ਲੈਬ ਵਾਲੇ, ਕਾਲਜ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ, ਨਵਜੀਤ ਸਿੰਘ, ਲੱਖਾ ਸਿੰਘ ਪੱਡਾ, ਉਂਕਾਰ ਸਿੰਘ, ਦਲਜੀਤ ਸਿੰਘ ਤੇ ਸਕੂਲ ਸਟਾਫ਼ ਵਿਚੋਂ ਲੈਕਚਰਾਰ ਤਰਸੇਮ ਸਿੰਘ ਸੰਧੂ, ਲੈਕ: ਦਿਲਬਾਗ ਸਿੰਘ, ਲੈਕ. ਕਮਲੇਸ਼ ਕੌਰ, ਲਾਇਬਰੇਰੀਅਨ ਰਜਿੰਦਰ ਸਿੰਘ, ਬਲਵਿੰਦਰ ਸਿੰਘ ਸਕਿਉਰਿਟੀ ਟੀਚਰ, ਨਰਿੰਦਰ ਸਿੰਘ, ਦਿਨੇਸ਼ ਕੁਮਾਰ, ਕੰਵਲਜੀਤ ਸਿੰਘ, ਸਤਨਾਮ ਸਿੰਘ, ਦੀਪਕ ਕੁਮਾਰ, ਬਿਨੈਪ੍ਰੀਤ ਕੌਰ ਸਿੱਧੂ, ਅਮਨਦੀਪ ਕੌਰ, ਸਤਿੰਦਰਪਾਲ ਕੌਰ, ਕਮਲਜੀਤ ਕੌਰ, ਅਨੀਤਾ, ਰਾਜਵਿੰਦਰ ਕੌਰ, ਸਰਬਜੀਤ ਕੌਰ ਤੇ ਪ੍ਰੀਤੀ ਹੈਲਥ ਕੇਅਰ ਟੀਚਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |