ਕਪੂਰਥਲਾ, 14 ਫਰਵਰੀ (ਵਿ.ਪ੍ਰ.)- ਯੁਵਾ ਖੇਡ ਭਲਾਈ ਬੋਰਡ ਵਲੋਂ ਫਾਈਟਰ ਸਪੋਰਟਸ ਜ਼ੋਨ ਕਰਤਾਰਪੁਰ ਰੋਡ ਕਪੂਰਥਲਾ ਵਿਖੇ ਗਗਨਦੀਪ ਕੌਰ ਦੀ ਦੇਖ-ਰੇਖ ਹੇਠ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਜੀਵ ਵਾਲੀਆ ਪ੍ਰਧਾਨ ਯੁਵਾ ਖੇਡ ਭਲਾਈ ਬੋਰਡ ਤੇ ਡਾ. ਜਸਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਵਿਚ ਰਜੀਵ ਵਾਲੀਆ ਤੇ ਡਾ. ਜਸਬੀਰ ਸਿੰਘ ਨੇ ਲੋੜਵੰਦ ਖਿਡਾਰੀਆਂ ਨੂੰ ਸਾਈਕਲ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਰਜੀਵ ਵਾਲੀਆ ਨੇ ਕਿਹਾ ਕਿ ਸਮਾਜ ਵਿਚ ਕੁੱਝ ਬੱਚੇ ਅਜਿਹੇ ਹਨ ਜੋ ਆਰਥਿਕ ਤੰਗੀ ਕਰਕੇ ਆਪਣੀ ਪੜ੍ਹਾਈ ਤੇ ਖੇਡਾਂ ਵਿਚ ਭਾਗ ਲੈਣ ਤੋਂ ਪਛੜ ਜਾਂਦੇ ਹਨ | ਇਸ ਲਈ ਅਜਿਹੇ ਬੱਚਿਆਂ ਨੂੰ ਖੇਡਾਂ ਤੇ ਪੜ੍ਹਾਈ ਵਿਚ ਬੁਲੰਦੀਆਂ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਸਹਾਇਤਾ ਕਰਨਾ ਸਮੇਂ ਦੀ ਲੋੜ ਹੈ | ਡਾ. ਜਸਬੀਰ ਸਿੰਘ ਨੇ ਕਿਹਾ ਕਿ ਖਿਡਾਰੀਆਂ ਨੂੰ ਸਿਹਤਮੰਦ ਰੱਖਣ ਲਈ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਦੇਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ ਹੈ | ਇਸ ਮੌਕੇ ਪੁਨੀਤ ਵਰਮਾ, ਸੁਖਦੀਪ ਸਿੰਘ, ਜਸਵਿੰਦਰ ਕੁਮਾਰ, ਬਲਵਿੰਦਰ ਸਿੰਘ, ਸੰਤੋਖ ਸਿੰਘ, ਜੋਤੀ, ਮਮਤਾ ਆਦਿ ਹਾਜ਼ਰ ਸਨ |