ਭੁਲੱਥ, 14 ਫਰਵਰੀ (ਮੇਹਰ ਚੰਦ ਸਿੱਧੂ) - ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਨਗਰ ਪੰਚਾਇਤ ਦੇ ਅਧਿਕਾਰੀਆਂ ਵੱਲੋਂ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਾਈਨਾ ਡੋਰ ਸੰਬੰਧੀ ਚਲਾਈ ਮੁਹਿੰਮ ਤਹਿਤ ਜੂਨੀਅਰ ਸਹਾਇਕ ਚੰਦਰ ਸ਼ੇਖਰ ਦੀ ਅਗਵਾਈ ਵਿਚ ਭੁਲੱਥ ਦੀਆਂ ਵੱਖ-ਵੱਖ ਦੁਕਾਨਾਂ 'ਤੇ ਚਾਈਨਾ ਡੋਰ ਸਬੰਧੀ ਛਾਪੇਮਾਰੀ ਕੀਤੀ ਗਈ | ਇਸ ਮੌਕੇ ਆਮ ਡੋਰ ਦੇ ਗੱਟੂ ਵੀ ਬਰਾਮਦ ਕੀਤੇ | ਇਸ ਮੌਕੇ ਜੂਨੀਅਰ ਸਹਾਇਕ ਚੰਦਰ ਸ਼ੇਖਰ ਤੇ ਡੈਨੀਅਲ ਕਲਿਆਣ ਨੇ ਚੈਕਿੰਗ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਚਾਈਨਾ ਡੋਰ ਸੰਬੰਧੀ ਚਲਾਈ ਮੁਹਿੰਮ ਤਹਿਤ ਚੈਕਿੰਗ ਲਗਾਤਾਰ ਜਾਰੀ ਰਹੇਗੀ | ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਕਿਹਾ ਕਿ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਇਸ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਗੁਰਜੀਤ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ |