17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 35 ਲੱਖ ਰੁਪਏ ਦੀ ਆਰਥਿਕ ਸਹਾਇਤਾ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਐਡਮਿੰਟਨ ਦੀਆਂ ਸੰਗਤਾਂ ਵੱਲੋਂ ਵੰਡੀ ਗਈ

ਅਜੀਤ ਡੈਸਕ 15-02-2026
ਸੁਲਤਾਨਪੁਰ ਲੋਧੀ, 14 ਫਰਵਰੀ (ਨਰੇਸ਼ ਹੈਪੀ)- ਹੜ੍ਹ ਪੀੜਤਾਂ ਦਾ ਦਰਦ ਵੰਡਾਉਣ ਲਈ ਦੇਸ਼ ਵਿਦੇਸ਼ ਵਿਚੋਂ ਸੰਗਤਾਂ ਵੱਡੇ ਪੱਧਰ 'ਤੇ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ | ਹੁਣ ਵਿਧਾਇਕ ਰਾਣਾ ਇੰਦਰ ਪ੍ਰਤਾਪ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਐਡਮਿੰਟਨ (ਕੈਨੇਡਾ) ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਚੇਅਰਮੈਨ ਹਰਜਿੰਦਰ ਸਿੰਘ ਜੌਹਲ, ਕੈਸ਼ੀਅਰ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਜੋਗਾ ਸਿੰਘ ਆਪਣੀ ਟੀਮ ਦੇ ਨਾਲ ਅੱਜ ਉਨ੍ਹਾਂ ਵੱਲੋਂ 35 ਲੱਖ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ ਹੈ | ਇਸ ਸਹਾਇਤਾ ਲੈਣ ਵਿਚ ਉਹ ਕਿਸਾਨ ਸ਼ਾਮਿਲ ਸਨ ਜਿਨ੍ਹਾਂ ਦੀਆਂ ਫ਼ਸਲਾਂ ਤੇ ਘਰ ਹੜ੍ਹਾਂ ਦੌਰਾਨ ਬਰਬਾਦ ਹੋ ਗਏ ਸਨ, ਨਾਲ ਹੀ ਇੱਕ ਅਪਾਹਜ ਵਿਅਕਤੀ ਤੇ ਇਕ ਬਜ਼ੁਰਗ ਮਹਿਲਾ ਨੂੰ ਵੀ ਮਦਦ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕੈਨੇਡਾ ਵਿਚ ਰੇਡੀਓ 5.8 ਏ.ਐਮ. ਗੁਰਸ਼ਰਨ ਸਿੰਘ ਬੁੱਟਰ ਚਲਾਉਂਦੇ ਹਨ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਰਾਸ਼ੀ ਇਕੱਠੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਾਡੇ ਵੱਲੋਂ 30 ਲੱਖ ਰੁਪਏ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਵੰਡੇ ਗਏ ਹਨ ਜਿੱਥੇ ਵੀ ਲੋਕਾਂ ਦੀਆਂ ਹੜ੍ਹਾਂ ਨਾਲ ਕਾਫ਼ੀ ਨੁਕਸਾਨ ਹੋਇਆ ਸੀ | ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਤੇ ਹੜ੍ਹ ਪੀੜਤ ਪਰਿਵਾਰਾਂ ਵੱਲੋਂ ਐਨ.ਆਰ.ਆਈ. ਪੰਜਾਬੀਆਂ ਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਐਡਮਿੰਟਨ ਦੀ ਸੰਸਥਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਿਦੇਸ਼ ਬੈਠੀਆਂ ਸੰਗਤਾਂ ਨੇ ਸੱਚੀ ਸੇਵਾ ਤੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਹੈ ਜਿਹੜੀ ਹਮੇਸ਼ਾ ਯਾਦ ਰੱਖੀ ਜਾਵੇਗੀ | ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੜ੍ਹਾਂ ਨੂੰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਲਾਕੇ ਦੇ ਕਾਫ਼ੀ ਪੀੜਤਾਂ ਨੂੰ ਅਜੇ ਤੱਕ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਨਹੀਂ ਮਿਲਿਆ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੇ ਨਾਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਪੀੜਤਾਂ ਨੂੰ ਰਾਹਤ ਦਿੱਤੀ ਜਾਵੇ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਰਪੰਚ ਗੁਰਮੀਤ ਸਿੰਘ ਬਾਊਪੁਰ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਆੜ੍ਹਤੀ ਆਗੂ ਕਸ਼ਮੀਰ ਸਿੰਘ ਧੰਜੂ, ਮਨਦੀਪ ਸਿੰਘ, ਪੀਏ ਅਭਿਸ਼ੇਕ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਲੱਖਪੁਰ ਵਿਖੇ ਸੀਵਰੇਜ ਦੇ ਚੱਲ ਰਹੇ ਕੰਮ 'ਚ ਐਨ.ਆਰ.ਆਈ. ਵੀਰਾਂ ਨੇ ਪਾਇਆ ਵਡਮੁੱਲਾ ਯੋਗਦਾਨ ਅਗਲੀ ਖ਼ਬਰ ਸਾਹਿਤਕ ਪਿੜ ਨਡਾਲਾ ਦੀ ਇਕੱਤਰਤਾ ਮੌਕੇ ਚੱਲਿਆ ਰਚਨਾਵਾਂ ਦਾ ਦੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।