18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 15-02-2026
ਫਗਵਾੜਾ, 14 ਫ਼ਰਵਰੀ (ਹਰਜੋਤ ਸਿੰਘ ਚਾਨਾ)- ਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਕੱਢੀ ਗਈ ਸ਼ੋਭਾ ਯਾਤਰਾ ਮੌਕੇ ਡੀ.ਸੀ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਮੌਕੇ ਸਰਾਏ ਰੋਡ ਦੇ ਨਜ਼ਦੀਕ ਠੇਕੇ ਖੁੱਲ੍ਹੇ ਪਾਏ ਗਏ ਜੋ ਇਹ ਠੇਕੇ ਗੁਰਪ੍ਰੀਤ ਸਿੰਘ ਤੇ ਹਨੀ ਦੇ ਹਨ ਜਿਨ੍ਹਾਂ ਨੂੰ ਖੋਲ੍ਹ ਕੇ ਇਨ੍ਹਾਂ ਡੀ.ਸੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਜਿਸ ਸਬੰਧ 'ਚ ਪੁਲਿਸ ਨੇ ਗੁਰਪ੍ਰੀਤ ਸਿੰਘ ਤੇ ਹਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਕੈਨੇਡਾ 'ਚ ਬਠਿੰਡਾ ਜ਼ਿਲ੍ਹੇ ਦੀ ਅਰਸ਼ਦੀਪ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਅਗਲੀ ਖ਼ਬਰ ਐਨ.ਆਰ.ਆਈ. ਨਾਲ ਧੋਖਾਧੜੀ ਕਰਨ 'ਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।