18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕੈਮਰਾ ਬਾਗ ਦੇ ਬਾਹਰੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 15-02-2026
ਕਪੂਰਥਲਾ, 14 ਫਰਵਰੀ (ਸਡਾਨਾ)- ਕੈਮਰਾ ਬਾਗ ਵਿਚੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਵਾਸੀ ਭੁੱਲਰ ਭੇਟ ਨੇ ਦੱਸਿਆ ਕਿ ਉਹ ਆਈ.ਟੀ.ਸੀ. ਫ਼ੈਕਟਰੀ ਭੀਲਾ ਵਿਖੇ ਫ਼ੀਲਡ ਅਫ਼ਸਰ ਵਜੋਂ ਕੰਮ ਕਰਦਾ ਹੈ ਤੇ ਬੀਤੇ ਦਿਨੀਂ ਉਹ ਮੋਟਰਸਾਈਕਲ 'ਤੇ ਕੈਮਰਾ ਬਾਗ ਵਿਖੇ ਰੋਟੀ ਖਾਣ ਆਇਆ ਸੀ ਤੇ ਜਦੋਂ ਕੁੱਝ ਸਮੇਂ ਬਾਅਦ ਬਾਗ ਦੇ ਬਾਹਰ ਆ ਕੇ ਦੇਖਿਆ ਤਾਂ ਉਸਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੰਡ ਅੱਲੂਵਾਲ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਆਰੰਭ <br/> ਅਗਲੀ ਖ਼ਬਰ ਇੰਗਲੈਂਡ ਨੇ ਸਕਾਟਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।