18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੰਡ ਅੱਲੂਵਾਲ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਆਰੰਭ <br/>

ਅਜੀਤ ਡੈਸਕ 15-02-2026
ਸੁਲਤਾਨਪੁਰ ਲੋਧੀ, 14 ਫਰਵਰੀ (ਨਰੇਸ਼ ਹੈਪੀ)- ਮੰਡ ਖੇਤਰ ਦੇ ਪਿੰਡ ਮੰਡ ਅੱਲੂਵਾਲ ਦੀ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਵਾਸਤੇ ਰਖਵਾਏ ਅਖੰਡ ਪਾਠ ਦੇ ਭੋਗ 15 ਫ਼ਰਵਰੀ ਦਿਨ ਐਤਵਾਰ ਨੂੰ ਪਾਏ ਜਾਣਗੇ | ਇਸ ਜਾਣਕਾਰੀ ਦਿੰਦੇ ਹੋਏ ਨੰਬਰਦਾਰ ਸਾਹਿਬ ਸਿੰਘ ਭੁੱਲਰ ਨੇ ਦੱਸਿਆ ਕਿ ਨਗਰ ਨਿਵਾਸੀ ਸਮੁੱਚੀ ਸੰਗਤ ਵੱਲੋਂ ਨਗਰ ਦੀ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਕੱਲ੍ਹ ਤੋਂ ਅਖੰਡ ਪਾਠ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ 10 ਵਜੇ ਪੈਣਗੇ | ਉਪਰੰਤ ਧਾਰਮਿਕ ਸਮਾਗਮ ਸਜਾਇਆ ਜਾਵੇਗਾ | ਇਸ ਮੌਕੇ ਮਲਕੀਤ ਸਿੰਘ ਕੌੜਾ, ਕੁਲਵਿੰਦਰ ਸਿੰਘ, ਜਥੇਦਾਰ ਬਲਵੀਰ ਸਿੰਘ, ਹਰਵਿੰਦਰ ਸਿੰਘ, ਸੰਤੋਖ ਸਿੰਘ, ਬਲਜਿੰਦਰ ਸਿੰਘ ਭੁੱਲਰ, ਬਲਕਾਰ ਸਿੰਘ, ਸਤਪਾਲ, ਬਲਵਿੰਦਰ ਕੌਰ, ਸੰਦੀਪ ਕੌਰ, ਰਾਜਵਿੰਦਰ ਕੌਰ ਮੰਜੂ, ਮਨਦੀਪ ਕੌਰ, ਕਮਲਜੀਤ ਕੌਰ, ਬਲਵੀਰ ਕੌਰ, ਮਨਪ੍ਰੀਤ ਕੌਰ, ਪਿਆਰ ਕੌਰ, ਕੁਲਵਿੰਦਰ ਕੌਰ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੱਗੇ ਕੈਂਪਾਂ ਦਾ ਸੱਜਣ ਸਿੰਘ ਚੀਮਾ ਵਲੋਂ ਦੌਰਾ <br/> ਅਗਲੀ ਖ਼ਬਰ ਕੈਮਰਾ ਬਾਗ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।