18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੱਗੇ ਕੈਂਪਾਂ ਦਾ ਸੱਜਣ ਸਿੰਘ ਚੀਮਾ ਵਲੋਂ ਦੌਰਾ <br/>

ਅਜੀਤ ਡੈਸਕ 15-02-2026
ਸੁਲਤਾਨਪੁਰ ਲੋਧੀ, 14 ਫਰਵਰੀ (ਨਰੇਸ਼ ਹੈਪੀ)-ਵਾਰਡ ਨੰਬਰ 11 ਤੇ 13 ਵਿਚ ਚੱਲ ਰਹੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕੈਂਪਾਂ ਦਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਕੈਂਪਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਕੈਂਪਾਂ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਦੇ ਹੈਲਥ ਕਾਰਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰੀ ਹਸਪਤਾਲਾਂ ਤੇ ਮਨਜ਼ੂਰ ਸ਼ੁਦਾ ਨਿੱਜੀ ਹਸਪਤਾਲਾਂ ਵਿਚ ਇਲਾਜ ਦੀ ਸੁਵਿਧਾ ਪ੍ਰਾਪਤ ਕਰ ਸਕਣ | ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਹ ਮਹੱਤਵਪੂਰਨ ਕਦਮ ਹੈ | ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਅਤੇ ਸਾਬਕਾ ਕੌਂਸਲਰ ਵਿੱਕੀ ਚੌਹਾਨ ਨੇ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਕੈਂਪ ਜਾਰੀ ਰਹਿਣਗੇ. ਇਸ ਮੌਕੇ ਪੀ.ਏ. ਲਵਪ੍ਰੀਤ ਸਿੰਘ, ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਸਾਬਕਾ ਕੌਂਸਲਰ ਪ੍ਰਵੀਨ ਚੌਹਾਨ, ਜਤਿੰਦਰ ਸੇਠੀ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਲਾਲੀ ਗਿੱਲਾਂ, ਕੌਂਸਲਰ ਰਜਿੰਦਰ ਸਿੰਘ, ਰਿਟਾਇਰਡ ਸਬ ਪੋਸਟ ਮਾਸਟਰ ਮੁਲਖ ਰਾਜ, ਭਾਈ ਗੁਰਮੀਤ ਸਿੰਘ ਕਬੀਰਪੁਰ, ਮਾਸਟਰ ਮੋਹਨ ਲਾਲ, ਜੱਗੀ ਜੈਨਪੁਰ, ਦੀਪਕ ਕੁਮਾਰ, ਸ਼ਿੰਦਰਪਾਲ ਤੇ ਵੱਡੀ ਗਿਣਤੀ ਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਘਰੇਲੂ ਝਗੜੇ ਨੂੰ ਲੈ ਕੇ ਨੌਜਵਾਨ ਵਲੋਂ ਫਾਹਾ ਲੈਣ ਦੀ ਕੋਸ਼ਿਸ਼ ਅਗਲੀ ਖ਼ਬਰ ਮੰਡ ਅੱਲੂਵਾਲ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।