ਕਪੂਰਥਲਾ, 14 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੀ.ਡੀ.ਡਬਲਿਯੂ.ਡੀ. ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਸੇਖੋਂ ਦੀ ਅਗਵਾਈ ਵਿਚ ਵਾਟਰ ਵਰਕਸ ਸੁਰਖਪੁਰ ਵਿਚ ਹੋਈ | ਮੀਟਿੰਗ ਵਿਚ ਵਾਟਰ ਸਪਲਾਈ ਸਕੀਮਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਮੰਗਾਂ ਤੇ ਉਨ੍ਹਾਂ ਦੀ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰੀਕ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਵਿਚ ਘਰ-ਘਰ ਨੌਕਰੀ ਦੇਣ ਦੇ ਵਾਅਦੇ ਕੀਤੇ ਸਨ, ਸੱਤਾ ਵਿਚ ਆਉਣ ਤੋਂ ਬਾਅਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਹੁਣ ਆਪਣੇ ਰਾਜ ਦੇ ਚਾਰ ਵਰਿ੍ਹਆਂ ਬਾਅਦ ਵਾਟਰ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਜਿਸ ਕਾਰਨ ਇਨ੍ਹਾਂ ਸਕੀਮਾਂ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਕਾਰ ਵਲੋਂ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਸਕੀਮਾਂ ਬੰਦ ਹੋ ਚੁੱਕੀਆਂ ਹਨ ਜਿਨ੍ਹਾਂ 'ਤੇ ਲੱਖਾਂ ਰੁਪਏ ਖ਼ਰਚ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਸੌਂਪੇ ਜਾਣ ਦੇ ਵਿਰੋਧ ਵਿਚ ਯੂਨੀਅਨ ਵਲੋਂ 25 ਫਰਵਰੀ ਨੂੰ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਤਰਲੋਕ ਸਿੰਘ ਚੀਮਾ, ਭੁਲਾ ਸਿੰਘ, ਬਲਵਿੰਦਰ ਸਿੰਘ, ਜੀਤ, ਜਗਤਪਾਲ, ਰਜਿੰਦਰ ਕੁਮਾਰ, ਪ੍ਰੇਮ ਸਿੰਘ, ਧਰਮਪਾਲ, ਬਲਦੇਵ ਸਿੰਘ, ਚੰਦਰਪਾਲ, ਗੁਰਦੀਪ ਸਿੰਘ, ਮਹਿੰਦਰਪਾਲ, ਸੰਤੋਖ ਸਿੰਘ ਆਦਿ ਹਾਜ਼ਰ ਸਨ |