18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਈ 'ਏ.ਆਈ. ਫਾਰ ਆਤਮਨਿਰਭਰ ਭਾਰਤ' ਵਿਸ਼ੇ 'ਤੇ ਵਰਕਸ਼ਾਪ <br/>

ਅਜੀਤ ਡੈਸਕ 15-02-2026
ਕਪੂਰਥਲਾ, 14 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ (ਆਈ.ਆਈ.ਸੀ.) ਤੇ ਬਿਜ਼ਨਸ ਸਟੱਡੀ ਕਲੱਬ ਵਲੋਂ 'ਏ.ਆਈ. ਫਾਰ ਆਤਮਨਿਰਭਰ ਭਾਰਤ' ਵਿਸ਼ੇ 'ਤੇ ਇਕ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪ੍ਰੋ. ਗੁਰਕਮਲ ਕੌਰ ਨੇ ਅਜੋਕੇ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਨੂੰ ਏ.ਆਈ. ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਏ.ਆਈ. ਸਿੱਖਿਆ ਸਿਹਤ ਸੇਵਾਵਾਂ, ਖੇਤੀਬਾੜੀ, ਉਤਪਾਦਨ ਤੇ ਰੱਖਿਆ ਵਰਗੇ ਖੇਤਰਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ | ਉਨ੍ਹਾਂ ਕਿਹਾ ਕਿ ਏ.ਆਈ. ਆਧਾਰਤ ਨਵੀਨਤਾਵਾਂ ਵਿਦੇਸ਼ੀ ਤਕਨਾਲੋਜੀ 'ਤੇ ਨਿਰਭਰਤਾ ਘਟਾਕੇ ਦੇਸ਼ ਦੀ ਆਰਥਿਕ ਤੇ ਤਕਨੀਕੀ ਸਮਰੱਥਾ ਨੂੰ ਮਜ਼ਬੂਤ ਕਰ ਸਕਦੀਆਂ ਹਨ | ਉਨ੍ਹਾਂ ਆਤਮ ਨਿਰਭਰ ਭਾਰਤ ਦੇ ਉਦੇਸ਼ ਅਧੀਨ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ | ਪ੍ਰੋ. ਗੁਰਕਮਲ ਕੌਰ ਨੇ ਵਿਦਿਆਰਥੀਆਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਦੇ ਆਧਾਰਤ ਹੱਲ ਤੇ ਸਟਾਰਟਅਪ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਏ.ਆਈ. ਸੰਬੰਧੀ ਉਨ੍ਹਾਂ ਕੋਲੋਂ ਸਵਾਲ ਪੁੱਛੇ ਜਿਨ੍ਹਾਂ ਦੇ ਉਨ੍ਹਾਂ ਬਾਖ਼ੂਬੀ ਨਾਲ ਜਵਾਬ ਦਿੱਤੇ | ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਨਵੀਨ ਸੋਚ, ਖੋਜ ਤੇ ਤਕਨਾਲੋਜੀ ਆਧਾਰਤ ਹੁਨਰ ਵਿਕਸਿਤ ਕਰਕੇ ਦੇਸ਼ ਦੀ ਆਰਥਿਕ ਤਰੱਕੀ ਤੇ ਆਤਮਨਿਰਭਰਤਾ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਏ.ਆਈ. ਤੇ ਡਿਜੀਟਲ ਹੁਨਰ ਦੀ ਸਿਖਲਾਈ ਭਵਿੱਖ ਦੇ ਰੁਜ਼ਗਾਰ ਮੌਕਿਆਂ ਲਈ ਬਹੁਤ ਜ਼ਰੂਰੀ ਹੈ | ਵਰਕਸ਼ਾਪ ਦੀ ਸਮਾਪਤੀ 'ਤੇ ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮਨਮੋਹਨ ਕੁਮਾਰ ਨੇ ਪ੍ਰੋ. ਗੁਰਕਮਲ ਕੌਰ, ਕਾਲਜ ਦੇ ਪਿ੍ੰਸੀਪਲ ਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਸੁਮੀਤ ਸਰਾਓ, ਪ੍ਰੋ. ਅੰਕਿਤਾ ਗਾਂਧੀ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਰਾਮਨਾਥ ਸ਼ਿਵ ਮੰਦਿਰ 'ਚ ਕਰਵਾਈ ਦੂਜੇ ਦਿਨ ਦੀ ਸ਼ਿਵ ਕਥਾ <br/> ਅਗਲੀ ਖ਼ਬਰ ਵਾਟਰ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਸੌਂਪਣ ਦੇ ਵਿਰੋਧ 'ਚ 25 ਨੂੰ ਧਰਨਾ ਦਿੱਤਾ ਜਾਵੇਗਾ- ਅਮਰੀਕ ਸਿੰਘ ਸੇਖੋਂ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।