ਭੁਲੱਥ, 14 ਫਰਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ ਵਾਰਡ ਨੰਬਰ 11 ਵਿਚ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ.ਐਮ.ਓ. ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਬੀਮਾ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ ਤੇ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ, ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਆਏ ਹੋਏ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਪਾਤਰੀ ਕਾਰਡ ਬਣਾਉਣ ਦੀ ਅਪੀਲ ਵੀ ਕੀਤੀ ਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਸਹੂਲਤਾਂ ਦਾ ਫ਼ਾਇਦਾ ਲੈਣ ਸਬੰਧੀ ਜਾਗਰੂਕ ਵੀ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਜਿੰਦਰ ਸਿੰਘ ਐਸ.ਐਮ.ਓ. ਭੁਲੱਥ, ਐੱਸ.ਆਈ. ਦਿਲਬਾਗ ਸਿੰਘ, ਸਾਬਕਾ ਕੌਂਸਲਰ ਲਕਸ਼ ਚੌਧਰੀ, ਨਗਰ ਪੰਚਾਇਤ ਭੁਲੱਥ ਕਰਮਚਾਰੀ ਚੰਦਰ ਸ਼ੇਖਰ, ਮੇਲ ਵਰਕਰ ਗੁਰਜੀਤ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ |