ਭੁਲੱਥ, 14 ਫਰਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਐਸ.ਪੀ. ਭੁਲੱਥ ਕਰਨੈਲ ਸਿੰਘ ਦੀ ਅਗਵਾਈ ਵਿਚ ਐਸ.ਐਚ.ਓ. ਰਣਜੀਤ ਸਿੰਘ ਭੁਲੱਥ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਮੇਨ ਚੌਕ ਭੁਲੱਥ ਦੇ ਨਜ਼ਦੀਕ ਗੱਡੀਆਂ ਤੇ ਹੋਰ ਵਹੀਕਲਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਨਾਕਾਬੰਦੀ ਕਰਦਿਆਂ ਐਸ.ਐਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ ਜਿਸ ਕਰਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਦਿਆਂ ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਕਰਕੇ ਆਉਣ ਵਾਲੇ ਦਿਨਾਂ ਅੰਦਰ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ |