ਨਡਾਲਾ, 12 ਫਰਵਰੀ (ਰਘਬਿੰਦਰ ਸਿੰਘ)-ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਸਕੂਲ ਮੁਖੀ ਗੁਰਨਾਮ ਸਿੰਘ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਆਪਣੇ ਸੰਬੋਧਨ ਵਿਚ ਸਕੂਲ ਮੁਖੀ ਗੁਰਨਾਮ ਸਿੰਘ ਨੇ ਕਿਹਾ ਕਿ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨਾਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜ਼ਾਰੀ ਬਾਰੇ ਜਾਣਕਾਰੀ ਮਿਲਦੀ ਹੈ | ਇਸ ਮੌਕੇ ਐੱਸ. ਐੱਮ. ਸੀ. ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ, ਬੀ. ਆਰ. ਸੀ ਓਾਕਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਲੈਕਚਰਾਰ ਤਰਸੇਮ ਸਿੰਘ ਸੰਧੂ, ਲੈਕਚਰਾਰ ਦਿਲਬਾਗ ਸਿੰਘ, ਲੈਕਚਰਾਰ ਕਮਲੇਸ਼ ਕੌਰ, ਲਾਇਬਰੇਰੀਅਨ ਰਜਿੰਦਰ ਸਿੰਘ, ਬਲਵਿੰਦਰ ਸਿੰਘ ਸਕਿਉਰਿਟੀ ਟੀਚਰ, ਨਰਿੰਦਰ ਸਿੰਘ, ਦਿਨੇਸ਼ ਕੁਮਾਰ, ਕੰਵਲਜੀਤ ਸਿੰਘ, ਸਤਨਾਮ ਸਿੰਘ, ਬਿਨੈਪ੍ਰੀਤ ਕੌਰ ਸਿੱਧੂ, ਅਮਨਦੀਪ ਕੌਰ, ਸਤਿੰਦਰਪਾਲ ਕੌਰ, ਕਮਲਜੀਤ ਕੌਰ, ਅਨੀਤਾ, ਰਾਜਵਿੰਦਰ ਕੌਰ, ਸਰਬਜੀਤ ਕੌਰ ਅਤੇ ਪ੍ਰੀਤੀ ਹੈਲਥ ਕੇਅਰ ਟੀਚਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |